ਹਿਮਾਚਲ ਦੇ ਚੰਬਾ ਨੇੜ੍ਹੇ ਜ਼ਮੀਨ ਖਿਸਕਣ ਕਾਰਨ 2 ਪੰਜਾਬੀ ਨੌਜਵਾਨਾਂ ਦੀ ਮੌਤ

Global Team
2 Min Read

ਚੰਬਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਮਨੀਮਾਹੇਸ਼ ਤੀਰਥ ਯਾਤਰਾ ਦੌਰਾਨ ਜ਼ਮੀਨ ਖਿਸਕਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਦੋਵੇਂ ਮ੍ਰਿਤਕ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਵਸਨੀਕ ਸਨ। ਇਸ ਹਾਦਸੇ ਵਿੱਚ ਕੁਝ ਲੋਕ ਜ਼ਖਮੀ ਵੀ ਹੋਏ ਹਨ।

ਜਾਣਕਾਰੀ ਮੁਤਾਬਕ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਸ਼ਰਧਾਲੂ ਗੋਰੀ ਕੁੰਡ ਨੇੜੇ ਪਹੁੰਚੇ, ਤਾਂ ਅਚਾਨਕ ਪਹਾੜ ਦਾ ਇੱਕ ਹਿੱਸਾ ਟੁੱਟ ਗਿਆ, ਜਿਸ ਕਾਰਨ ਇਹਨਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ 38 ਸਾਲਾ ਸ਼ਰਵਣ ਸਿੰਘ ਕਾਲੀ ਵਜੋਂ ਹੋਈ, ਜੋ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਡੋਲੋਵਾਲ ਦਾ ਵਸਨੀਕ ਸੀ।

ਦੱਸਿਆ ਜਾ ਰਿਹਾ ਹੈ ਕਿ ਸ਼ਰਵਣ ਸਿੰਘ ਕਾਲੀ ਆਪਣੇ ਦੋਸਤਾਂ ਨਾਲ ਮਨੀਮਾਹੇਸ਼ ਤੀਰਥ ਯਾਤਰਾ ‘ਤੇ ਗਿਆ ਸੀ ਅਤੇ ਇਹ ਹਾਦਸਾ ਰਸਤੇ ਵਿੱਚ ਵਾਪਰਿਆ। ਸ਼ਰਵਣ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ। ਦੂਜਾ ਮ੍ਰਿਤਕ ਨੌਜਵਾਨ ਗੁਰਦਾਸਪੁਰ ਦੇ ਦੀਨਾਨਗਰ ਸ਼ਹਿਰ ਦਾ ਸੀ, ਅਤੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਵੀ ਪੰਜਾਬ ਨਾਲ ਸਬੰਧਤ ਹਨ।

ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਕਾਰਨ ਹਾਲਾਤ ਖਤਰਨਾਕ ਬਣੇ ਹੋਏ ਹਨ। ਸ਼ਿਮਲਾ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਪਹਾੜਾਂ ਤੋਂ ਪੱਥਰ ਡਿੱਗਣ ਦੀਆਂ ਕਈ ਘਟਨਾਵਾਂ ਵਿੱਚ ਪਿਛਲੇ ਦਿਨੀਂ ਦੋ ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਇੱਕ ਛੋਟੀ ਕੁੜੀ ਅਤੇ ਇੱਕ ਸ਼ਰਧਾਲੂ ਸ਼ਾਮਲ ਸਨ। ਚੰਬਾ ਜ਼ਿਲ੍ਹੇ ਵਿੱਚ ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣ ਦੇ ਖਤਰੇ ਨੂੰ ਵੇਖਦੇ ਹੋਏ, ਡੀਸੀ ਚੰਬਾ ਨੇ ਵੀਰਵਾਰ ਨੂੰ ਲੋਕਾਂ ਨੂੰ ਚੰਬਾ-ਭਰਮੌਰ ਸੜਕ ‘ਤੇ ਸਫਰ ਨਾ ਕਰਨ ਦੀ ਸਲਾਹ ਦਿੱਤੀ ਸੀ।

Share This Article
Leave a Comment