ਲੁਧਿਆਣਾ ਪੁਲਿਸ ਵਲੋਂ ਭਾਰਤ ਭੂਸ਼ਣ ਆਸ਼ੂ ਦਾ ਨਜ਼ਦੀਕੀ ਗ੍ਰਿਫਤਾਰ

Global Team
2 Min Read

ਲੁਧਿਆਣਾ: ਲੁਧਿਆਣਾ ਪੁਲਿਸ ਨੇ ਕਾਂਗਰਸ ਨੇਤਾ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਸੁਨੀਲ ਦੱਤ ਮੜਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਸ ’ਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਇਸ ਕਾਰਨ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਸੀਲਡ ਬਿਲਡਿੰਗ ਦੀ ਸੀਲ ਤੋੜਨ ਦਾ ਮਾਮਲਾ

ਨਗਰ ਨਿਗਮ ਲੁਧਿਆਣਾ ਵੱਲੋਂ ਰਿਹਾਇਸ਼ੀ ਫਲੈਟਾਂ ਨੂੰ ਦਫਤਰ ਵਜੋਂ ਵਰਤਣ ਕਾਰਨ ਸੀਲ ਕੀਤੀ ਗਈ ਇੱਕ ਬਿਲਡਿੰਗ ਦੀ ਸੀਲ ਤੋੜਨ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਿਸ ਨੇ ਸੁਨੀਲ ਦੱਤ ਮੜਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੇ ਨਗਰ ਨਿਗਮ ਵੱਲੋਂ ਸੀਲ ਕੀਤੀ ਬਿਲਡਿੰਗ ਦੀ ਸੀਲ ਖੁਦ ਹੀ ਤੋੜ ਦਿੱਤੀ ਸੀ। ਨਗਰ ਨਿਗਮ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਸੁਨੀਲ ਦੱਤ ਮੜਿਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ ਅਤੇ ਸੋਮਵਾਰ ਨੂੰ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ।

ਨਗਰ ਨਿਗਮ ਅਨੁਸਾਰ, ਸੁਨੀਲ ਮੜਿਆਂ ਦਾ ਦਫਤਰ ਪਹਿਲਾਂ ਇੱਕ ਰਿਹਾਇਸ਼ੀ ਅਪਾਰਟਮੈਂਟ ’ਚ ਵਪਾਰਕ ਵਰਤੋਂ ਲਈ ਬਣਾਇਆ ਗਿਆ ਸੀ, ਜਿਸ ਕਾਰਨ ਇਸ ਨੂੰ ਸੀਲ ਕੀਤਾ ਗਿਆ ਸੀ। ਨਿਗਮ ਨੇ ਸੀਲ ਤੋੜਨ ਦੀ ਲਿਖਤੀ ਸ਼ਿਕਾਇਤ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਸੁਨੀਲ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ।

ਦੱਸਣਯੋਗ ਹੈ ਕਿ ਨਗਰ ਨਿਗਮ ਵੱਲੋਂ ਸੀਲ ਤੋੜਨ ਦੀਆਂ ਦਰਜਨਾਂ ਸ਼ਿਕਾਇਤਾਂ ਪੁਲਿਸ ਨੂੰ ਮਿਲੀਆਂ ਹਨ, ਜਿਨ੍ਹਾਂ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਇਸ ਕਾਰਵਾਈ ਨੂੰ ਸਿਆਸੀ ਰੰਜਿਸ਼ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। 29 ਅਪ੍ਰੈਲ ਨੂੰ ਨਗਰ ਨਿਗਮ ਦੀ ਜ਼ੋਨ-ਡੀ ਬਿਲਡਿੰਗ ਬ੍ਰਾਂਚ ਵੱਲੋਂ ਰਿਹਾਇਸ਼ੀ ਅਪਾਰਟਮੈਂਟ ’ਚ ਵਪਾਰਕ ਦਫਤਰ ਬਣਾਉਣ ਦੀ ਇਵਜ ’ਚ ਇਹ ਕਾਰਵਾਈ ਕੀਤੀ ਗਈ ਸੀ। ਕੁਝ ਸਮੇਂ ਪਹਿਲਾਂ ਹੀ ਇਸ ਸੀਲ ਨੂੰ ਤੋੜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਨਿਗਮ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ।

Share This Article
Leave a Comment