ਮੋਹਾਲੀ : ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਦੇ ਕੇਸ ਦੀਆਂ ਮੁੜ ਪਰਤਾਂ ਖੁੱਲ੍ਹਣਗੀਆਂ ਕਿਉਂਕਿ ਮੋਹਾਲੀ ਵਿਚ ਦਰਜ ਇਕ ਹੋਰ ਐਫ਼.ਆਈ.ਆਰ. ਵਿਚ ਵਿਜੇ ਸਿੰਗਲਾ ਮਾਮਲੇ ਦਾ ਜ਼ਿਕਰ ਹੈ। ਦਸਿਆ ਜਾ ਰਿਹਾ ਹੈ ਕਿ ਵਿਜੇ ਸਿੰਗਲਾ ਦੇ ਕਥਿਤ ਆਡੀਉ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਸਾਬਕਾ ਐਫ਼.ਐਸ.ਐਲ. ਡਾਇਰੈਕਟਰ ਅਸ਼ਵਨੀ ਕਾਲੀਆ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
FSL ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਨੇ ਅਸਲੀ ਰਿਪੋਰਟ ਬਦਲੀ ਸੀ ? ਹੁਣ ਇਸ ਮਾਮਲੇ ਦੀ ਜਾਂਚ ਪੁਲਿਸ ਕਰੇਗੀ। ਅਸ਼ਵਨੀ ਕਾਲੀਆ ‘ਤੇ SC/ST ਐਕਟ ਲੱਗਿਆ ਹੈ। ਜਿਸ ਤੋਂ ਬਾਅਦ ਵੱਡੇ ਖੁਲਾਸੇ ਹੋਣਗੇ।
ਦੱਸ ਦਈਏ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਕਲੀਨ ਚਿੱਟ ਮਿਲ ਚੁੱਕੀ ਹੈ। ਦਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ ਮੋਹਾਲੀ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐਸ.ਡੀ. ਪ੍ਰਦੀਪ ਕੁਮਾਰ ਵਿਰੁਧ ਫੇਜ਼-8 ਥਾਣਾ ਮੋਹਾਲੀ ਵਿਚ ਭ੍ਰਿਸ਼ਟਾਚਾਰ ਐਕਟ ਦੀ ਧਾਰਾ 7 ਅਤੇ 8 ਤਹਿਤ ਦਰਜ ਕੀਤੇ ਗਏ ਮਾਮਲੇ ਵਿਚ ਸਿੰਗਲਾ ਨੂੰ ਕਲੀਨ ਚਿੱਟ ਦੇ ਦਿਤੀ ਸੀ। ਜਿਸ ਤੋਂ ਬਾਅਦ ਕੇਸ ਰੱਦ ਕਰਨ ਲਈ ਮੋਹਾਲੀ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਗਈ ਸੀ।