ਚੰਡੀਗੜ੍ਹ: ਪੰਜਾਬ ਵਿੱਚ ਭਿਆਨਕ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਦਰਦ ਨੂੰ ਨੇੜਿਓਂ ਮਹਿਸੂਸ ਕੀਤਾ, ਪ੍ਰਭਾਵਿਤ ਪਰਿਵਾਰਾਂ ਨੂੰ ਮਿਲੇ ਅਤੇ ਰਾਹਤ ਸਮੱਗਰੀ ਵੀ ਵੰਡੀ।
ਅਰਵਿੰਦ ਕੇਜਰੀਵਾਲ ਨੇ ਕਿਹਾ, “ਇਸ ਔਖੇ ਸਮੇਂ ਵਿੱਚ, ਪੰਜਾਬ ਸਰਕਾਰ ਹਰ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਹਰ ਲੋੜਵੰਦ ਵਿਅਕਤੀ ਨੂੰ ਮਦਦ ਦਿੱਤੀ ਜਾ ਰਹੀ ਹੈ।” ਪੰਜਾਬ ਵਿੱਚ ‘ਆਪ’ ਪ੍ਰਧਾਨ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਕੱਲੇ ਨਹੀਂ ਹਨ, ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਕੱਠੇ ਮਿਲ ਕੇ ਅਸੀਂ ਜਲਦੀ ਹੀ ਇਸ ਆਫ਼ਤ ਵਿੱਚੋਂ ਬਾਹਰ ਨਿਕਲਾਂਗੇ।
आज पंजाब के बाढ़ प्रभावित इलाकों का दौरा किया। वहाँ लोगों के दुख-दर्द को करीब से महसूस किया, पीड़ित परिवारों से मुलाक़ात की और राहत सामग्री भी वितरित की।
इस कठिन समय में पंजाब सरकार हर परिवार के साथ मज़बूती से खड़ी है। हर ज़रूरतमंद तक मदद पहुँचाई जा रही है। पंजाब के लोग अकेले… pic.twitter.com/dPAwDnELCA
— Arvind Kejriwal (@ArvindKejriwal) September 4, 2025
ਹੜ੍ਹ ਪੀੜਤਾਂ ਨੂੰ ਮਿਲਣ ਲਈ ਅਰਵਿੰਦ ਕੇਜਰੀਵਾਲ ਸੁਲਤਾਨਪੁਰ ਲੋਧੀ ਦੇ ਇਲਾਕੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਤ ਸੀਚੇਵਾਲ ਤੇ ਮੋਹਿੰਦਰ ਭਗਤ ਸਨ। ਉਨ੍ਹਾਂ ਨੇ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਜਿੰਨਾ ਲੋਕਾਂ ਦੇ ਘਰ ਤਬਾਹ ਹੋ ਚੁੱਕੇ ਹਨ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।