ਚੰਡੀਗੜ੍ਹ: ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਹੁਤ ਸਾਰੇ ਜਿਲ੍ਹਿਆਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸਾਰੀ ਟੀਮ ਲਗਾਤਰ ਰਾਹਤ ਕਾਰਜਾਂ ਵਿਚ ਜੁਟੀ ਹੋਈ ਹੈ ਅਤੇ ਪੀੜ੍ਹਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਅੱਜ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਆਪਣੇ ਹਲਕਾ ਜੰਡਿਆਲਾ ਗੁਰੂ ਤੋਂ ਅਜਨਾਲਾ ਦੇ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਏ। ਇਸ ਰਾਹਤ ਸਮਗਰੀ ਵਿੱਚ ਪਸ਼ੂਆਂ ਦਾ ਹਰਾ ਚਾਰਾ, ਲੋਕਾਂ ਦੀਆਂ ਖਾਣ ਪੀਣ ਦੀਆਂ ਵਸਤਾਂ, ਪਾਣੀ ਅਤੇ ਦਵਾਈਆਂ ਵੀ ਸ਼ਾਮਿਲ ਸਨ। ਕੈਬਨਿਟ ਮੰਤਰੀ ਸ ਈਟੀਓ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸਹੂਲਤ ਦਾ ਖਿਆਲ ਰੱਖ ਰਹੀ ਹੈ, ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਉਸੇ ਤਰ੍ਹਾਂ ਹੀ ਉਨ੍ਹਾਂ ਦੇ ਮੁੜ ਵਸੇਬੇ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ।