ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਅੱਜ 13 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ।
ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕੰਮ ਵਿੱਚ ਲੱਗੀਆਂ ਹੋਈਆਂ ਹਨ। ਫਸਲਾਂ ਨੂੰ ਹੋਏ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਗਲੇ 72 ਘੰਟਿਆਂ ਵਿੱਚ ਪਤਾ ਲੱਗ ਜਾਵੇਗਾ ਕਿ ਹੜ੍ਹ ਨਾਲ ਕਿੰਨੀ ਫਸਲਾਂ ਤਬਾਹ ਹੋਈਆਂ ਹਨ।
ਮੌਸਮ ਵਿਭਾਗ ਨੇ ਬੁੱਧਵਾਰ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਬਾਰਿਸ਼ ਹੋ ਸਕਦੀ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਡਿਗਰੀ ਦਾ ਵਾਧਾ ਹੋਇਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ 13 ਸਤੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ, ਜਦਕਿ ਕੁਝ ਹਿੱਸਿਆਂ ਵਿੱਚ ਦਰਮਿਆਨਾ ਮੀਂਹ ਦੀ ਸੰਭਾਵਨਾ ਹੈ।
ਪਿਛਲੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸੇਰਵੇ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਰਾਜ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਹਾਲਾਂਕਿ, ਇਸ ਐਲਾਨ ਤੋਂ ਆਪ ਸਰਕਾਰ ਖ਼ੁਸ਼ ਨਹੀਂ ਦਿੱਸ ਰਹੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।