ਚੰਡੀਗੜ੍ਹ: ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ ਭਰੋਸੇਮੰਦ ਬ੍ਰਾਂਡ ਹੈ, ਵੱਲੋਂ ਆਪਣੇ ਦੁੱਧ ਅਤੇ ਦੁੱਧ ਤੋ ਬਣੇ ਉਤਪਾਦਾਂ ਦੀ ਪ੍ਰਸਿੱਧ ਸ਼੍ਰੇਣੀ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਧੀਆਂ ਕੀਮਤਾਂ 22 ਸਤੰਬਰ, 2025 ਦੀ ਸਵੇਰ ਤੋਂ ਲਾਗੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕੀਮਤਾਂ ਭਾਰਤ ਸਰਕਾਰ ਦੇ ਜੀ.ਐਸ.ਟੀ. 2.0 ਸੁਧਾਰਾਂ ਮੁਤਾਬਕ ਹੋਣਗੀਆਂ, ਜਿਸ ਤਹਿਤ ਜ਼ਰੂਰੀ ਡੇਅਰੀ ਉਤਪਾਦਾਂ ‘ਤੇ ਟੈਰਿਫ ਘਟਾਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਪਾਅ ਸੂਬੇ ਦੇ ਸਹਿਕਾਰੀ ਮਾਡਲ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਿੱਧ ਹੋਣਗੇ।