ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

Global Team
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।

Share This Article
Leave a Comment