20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

Global Team
2 Min Read

ਨੰਗਲ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਆਪਣੇ ਹਲਕੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਨੂੰ ਹੋਰ ਗਤੀ ਦਿੰਦੇ ਹੋਏ ਅੱਜ 22.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆ ਉਤੇ ਕਲਿੱਤਰਾ ਵਿਖੇ ਪੁਲ ਦਾ ਨੀਂਹ ਪੱਥਰ ਰੱਖਿਆਂ ਅਤੇ 7 ਅਕਤੂਬਰ ਨੂੰ ਵਾਲਮੀਕਿ ਜੈਯੰਤੀ ਮੌਕੇ ਪਲਾਸੀ ਵਿੱਚ 11.23 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ ਪੁਲ ਪਾਇਆ ਜਾਵੇਗਾ। ਇਨ੍ਹਾਂ ਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜੀਆਂ 11 ਕਿਲੋਮੀਟਰ ਸੜਕਾਂ ਦੇ ਨਿਰਮਾਣ ਉਤੇ 13 ਕਰੋੜ ਰੁਪਏ ਖਰਚ ਹੋਣਗੇ। ਜਿਸ ਨਾਲ ਦੂਰ ਦੂਰਾਂਡੇ ਦੇ ਇਲਾਕਿਆਂ ਤੱਕ ਘੰਟਿਆ ਵਿਚ ਪਹੁੰਚਣ ਦਾ ਸਫਰ ਮਿੰਟਾ ਵਿਚ ਤਹਿ ਹੋ ਜਾਵੇਗਾ। ਇਸ ਤੋ ਪਹਿਲਾ 2 ਅਕਤੂਬਰ ਨੂੰ ਬੈਂਸ ਵੱਲੋਂ ਭੱਲੜੀ ਵਿਖੇ 35.48 ਕਰੋੜ ਦੀ ਲਾਗਤ ਨਾਲ 511 ਮੀਟਰ ਲੰਬਾ ਹਾਈ ਲੈਵਲ ਪੁਲ ਦਾ ਨੀਹ ਪੱਥਰ ਰੱਖਿਆ ਗਿਆ ਹੈ।

ਅੱਜ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ,ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਨੇ ਕਿਹਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਹਿੱਸੇ ਤੱਕ ਗੁਣਵੱਤਾਪੂਰਨ ਢਾਂਚਾ ਤੇ ਸੁਵਿਧਾਵਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਕਾਸ ਪ੍ਰੋਜੈਕਟ ਸਿਰਫ ਆਵਾਜਾਈ ਨੂੰ ਹੀ ਨਹੀਂ ਸੁਧਾਰਦੇ, ਸਗੋਂ ਲੋਕਾਂ ਦੀ ਜੀਵਨ ਸ਼ੈਲੀ ਨੂੰ ਵੀ ਉੱਚਾ ਚੁੱਕਦੇ ਹਨ।

ਬੈਂਸ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਢਾਂਚੇ, ਵਧੀਆ ਕੁਨੈਕਟਿਵਟੀ ਅਤੇ ਟਿਕਾਊ ਵਿਕਾਸ ਵਾਲੇ ਮਾਡਲ ਹਲਕੇ ਵਿੱਚ ਬਦਲਣ ਦੀ ਵੱਡੀ ਦ੍ਰਿਸ਼ਟੀ ਦਾ ਹਿੱਸਾ ਹਨ। ਇਸ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਆਗੂ ਅਤੇ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਨੇ ਮੰਤਰੀ ਸਾਹਿਬ ਦਾ ਸਨਮਾਨ ਕੀਤਾ। ਲੋਕਾਂ ਨੇ ਸਰਕਾਰ ਵੱਲੋਂ ਇਲਾਕੇ ਵਿੱਚ ਹੋ ਰਹੇ ਤੇਜ਼ੀ ਨਾਲ ਵਿਕਾਸ ਲਈ ਧੰਨਵਾਦ ਪ੍ਰਗਟਾਇਆ।

ਬੈਂਸ ਨੇ ਕਿਹਾ ਕਿ ਇਹ ਪੁਲਾਂ, ਜੋੜਨ ਵਾਲੀਆਂ ਸੜਕਾਂ ਅਤੇ ਫੁੱਟਬ੍ਰਿਜਾਂ ਦੇ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਇੱਕ ਨਵੀਂ ਕਹਾਣੀ ਲਿਖ ਰਹੇ ਹਾਂ ਜੋ ਤੇਜ਼ ਆਵਾਜਾਈ, ਸੁਰੱਖਿਅਤ ਕੁਨੈਕਟਿਵਟੀ ਅਤੇ ਪੰਜਾਬ ਦੇ ਲੋਕਾਂ ਲਈ ਚਮਕਦਾ ਭਵਿੱਖ ਵਾਅਦਾ ਕਰਦੀ ਹੈ।

Share This Article
Leave a Comment