ਅਮਰੀਕੀ ਫ਼ੌਜ ‘ਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

Global Team
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment