ਨਿਊਜ਼ ਡੈਸਕ: ਰੋਮ ਸਥਿਤ ਭਾਰਤੀ ਦੂਤਾਵਾਸ ਨੇ ਸੋਮਵਾਰ ਨੂੰ ਦੱਸਿਆ ਕਿ ਦੱਖਣੀ ਇਟਲੀ ਦੇ ਸ਼ਹਿਰ ਮਤੇਰਾ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਰਿਪੋਰਟ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕਾਰ ਐਗਰੀ ਵੈਲੀ ਦੇ ਮਤੇਰਾ ਸ਼ਹਿਰ ਦੇ ਸਕੈਨਜ਼ਾਨੋ ਜੋਨੀਕੋ ਨਗਰਪਾਲਿਕਾ ਵਿੱਚ ਇੱਕ ਟਰੱਕ ਨਾਲ ਟਕਰਾ ਗਈ ਸੀ।
ਰਿਪੋਰਟ ਦੇ ਅਨੁਸਾਰ, ਮ੍ਰਿਤਕਾਂ ਦੀ ਪਛਾਣ ਮਨੋਜ ਕੁਮਾਰ (34), ਸੁਰਜੀਤ ਸਿੰਘ (33), ਹਰਵਿੰਦਰ ਸਿੰਘ (31) ਅਤੇ ਜਸਕਰਨ ਸਿੰਘ (20) ਵਜੋਂ ਹੋਈ ਹੈ। ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਕਿਹਾ, “ਭਾਰਤੀ ਦੂਤਾਵਾਸ ਦੱਖਣੀ ਇਟਲੀ ਦੇ ਮਤੇਰਾ ਵਿੱਚ ਇੱਕ ਸੜਕ ਹਾਦਸੇ ਵਿੱਚ 4 ਭਾਰਤੀ ਨਾਗਰਿਕਾਂ ਦੀ ਦੁਖਦਾਈ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹੈ।”
ਭਾਰਤੀ ਦੂਤਾਵਾਸ ਨੇ ਕਿਹਾ, “ਅਸੀਂ ਵੇਰਵੇ ਪ੍ਰਾਪਤ ਕਰਨ ਲਈ ਸਥਾਨਿਕ ਇਤਾਲਵੀ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਾਂ। ਦੂਤਾਵਾਸ ਸਬੰਧਿਤ ਪਰਿਵਾਰਾਂ ਨੂੰ ਹਰ ਸੰਭਵ ਕੌਂਸਲਰ ਸਹਾਇਤਾ ਪ੍ਰਦਾਨ ਕਰੇਗਾ।” ਹਾਸਿਲ ਜਾਣਕਾਰੀ ਅਨੁਸਾਰ ਜ਼ਖਮੀਆਂ ਵਿੱਚੋਂ ਪੰਜ ਨੂੰ ਪੋਲੀਕੋਰੋ (ਮਾਟੇਰਾ) ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ, ਜਦੋਂ ਕਿ ਛੇਵੇਂ, ਜੋ ਕਿ ਵਧੇਰੇ ਗੰਭੀਰ ਰੂਪ ਵਿੱਚ ਜ਼ਖਮੀ ਸੀ, ਨੂੰ ਪੋਟੇਂਜ਼ਾ ਦੇ ਸੈਨ ਕਾਰਲੋ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।