ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ‘ ਨਾਲ ਸਨਮਾਨਿਤ

Global Team
5 Min Read

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਅੱਜ ਗਲੋਬਲ ਪੰਜਾਬੀ ਐਸੋਸਇਏਸ਼ਨ ਵੱਲੋਂ ‘ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ‘ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰੇਰਣਾਦਾਇਕ ਅਗਵਾਈ, ਸਮਾਜਿਕ ਸਦਭਾਵਨਾ ਪ੍ਰਤੀ ਪ੍ਰਤੀਬੱਧਤਾ ਅਤੇ ਹਰਿਆਣਾ ਦੇ ਸਿੱਖ ਭਾਈਚਾਰੇ ਦੀ ਭਲਾਈ ਲਈ ਕੀਤੇ ਗਏ ਲਗਾਤਾਰ ਯਤਨਾਂ ਦੀ ਸਲਾਂਘਾ ਵੱਜੋਂ ਪ੍ਰਦਾਨ ਕੀਤਾ ਗਿਆ।

ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ 18 ਸਥਿਤ ਟੈਗੋਰ ਥਿਯੋਟਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਅੱਜ ਦਾ ਇਹ ਮੌਕਾ ਮੇਰੇ ਲਈ ਬਹੁਤਾ ਪ੍ਰੇਰਣਾਦਾਇਕ ਅਤੇ ਦਿਲ ਨੂੰ ਛੂਹ ਲੈਣ ਵਾਲਾ ਹੈ। ਜਦੋਂ ਅਸੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ‘ਤੇ ਅਧਾਰਿਤ ਕਿਤਾਬ ਦੇ ਵਿਮੋਚਨ ਦੇ ਗਵਾਹ ਬਣੇ ਹਨ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਗਲੋਬਲ ਪੰਜਾਬੀ ਐਸੋਸਇਏਸ਼ਨ ਦੇ ਮੁੱਖ ਸਰੰਖਕ ਡਾ. ਇਕਬਾਲ ਸਿੰਘ ਲਾਲਪੁਰਾ ਵੱਲੋਂ ਲਿਖਿਤ ਹਿੰਦੀ ਕਿਤਾਬ ‘ ਤਿਲਕ ਜੰਜੂ ਦਾ ਰਾਖਾ ‘ ਦਾ ਵਿਮੋਚਨ ਕੀਤਾ। ਇਹ ਕਿਤਾਬ ਸਿੱਖਾਂ ਦੇ ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ, ਯਾਤਰਾਵਾਂ ਅਤੇ ਵਿਲਖਣ ਬਲਿਦਾਨ ਦਾ ਖੋਜਿਆ ਬਿਰਤਾਂਤ ਹੈ।

ਸ੍ਰੀ ਗੁਰੂ ਤੇਗ ਬਹਾਦੁਰ ਜੀ ਨੇ ਮਨੁੱਖਤਾ ਦੀ ਰੱਖਿਆ ਅਤੇ ਧਰਮ ਦੀ ਸੁਤੰਤਰਤਾ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ

ਨਾਇਬ ਸਿੰਘ ਸੈਣੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ, ਇੱਕ ਅਜਿਹਾ ਨਾਮ ਹੈ ਜਿਨ੍ਹਾਂ ਨੇ ਮਨੁੱਖਤਾ ਦੀ ਰੱਖਿਆ ਅਤੇ ਧਰਮ ਦੀ ਸੁਤੰਤਰਤਾ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦਿੱਤਾ। ਜਿਸ ਸਮੇ ਭਾਰਤ ਵਿੱਚ ਔਰੰਗਜੇਬ ਦਾ ਸ਼ਾਸਨ ਸੀ ਅਤੇ ਹਾਲਾਤ ਇੰਨ੍ਹੇ ਨਾਜੁਕ ਸਨ ਕਿ ਗਰੂ ਗੱਦੀ ‘ਤੇ ਬੈਣਾ ਸ਼ਹਿੰਸ਼ਾਹ ਨਾਲ ਦੁਸ਼ਮਣੀ ਮੁੱਲ ਲੈਣਾ ਸੀ। ਅਜਿਹੇ ਸੰਕਟ ਸਮੇ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੇ ਹਿੰਮਤ ਵਿਖਾਈ ਅਤੇ ਗੁਰੂ ਦੇ ਅਹੁਦੇ ਨੂੰ ਸਵੀਕਾਰ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਔਰੰਗਜੇਬ ਆਪਣੇ ਜੋਰ-ਜੁਲਮ ਦੇ ਜੋਰ ‘ਤੇ ਹਿੰਦੁਆਂ ਨੂੰ ਮੁਸਲਮਾਨ ਬਨਾਉਣਾ ਚਾਹੁੰਦਾ ਸੀ। ਉਸ ਨੇ ਹਿੰਦੁਆਂ ਦੇ ਮੰਦਰ ਤੋੜੇ ਜਾਨ ਦੇ ਆਦੇਸ਼ ਜਾਰੀ ਕਰ ਦਿੱਤੇ ਅਤੇ ਨਵੇਂ ਮੰਦਰਾਂ ਦੇ ਨਿਰਮਾਣ ‘ਤੇ ਰੋਕ ਲਗਾ ਦਿੱਤੀ। ਜਦੋਂ ਕਸ਼ਮੀਰੀ ਪੰਡਿਤਾਂ ਨੂੰ ਇਸ ਅਨਿਆਂ ਦਾ ਸਾਹਮਨਾ ਕਰਨਾ ਪਿਆ ਤਾਂ ਉਹ ਆਪਣੇ ਧਰਮ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਰਣ ਵਿੱਚ ਆਏ। ਉਨ੍ਹਾਂ ਦੇ ਦੁੱਖ ਨੂੰ ਸੁਣ ਕੇ ਗੁਰੂ ਜੀ ਨੇ ਕਿਹਾ ਕਿ ਜੇਕਰ ਮਹਾਪੁਰਖ ਆਪਣਾ ਬਲਿਦਾਨ ਦੇਣ ਤਾਂ ਆਪਣਾ ਧਰਮ ਬਚਾ ਸਕਦਾ ਹੈ। ਇਹ ਸੁਣ ਕੇ 9 ਸਾਲ ਦੇ ਬਾਲਕ ਗੋਬਿੰਦ ਰਾਏ (ਸ੍ਰੀ ਗੁਰੂ ਗੋਬਿੰਦ ਸਿੰਘ ਜੀ) ਨੇ ਕਿਹਾ ਕਿ ਪਿਤਾ ਜੀ ਆਪ ਤੋਂ ਵੱਡਾ ਮਹਾਪੁਰਖ ਹੋਰ ਕੌਣ ਹੋ ਸਕਦਾ ਹੈ। ਆਪ ਆਪਣਾ ਹੀ ਬਲਿਦਾਨ ਕਿਉਂ ਨਹੀਂ ਦਿੰਦੇ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੇ ਆਪਣੇ ਪੁੱਤਰ ਦੀ ਗੱਲ ਸੁਣ ਕੇ ਪੰਡਿਤਾਂ ਨੂੰ ਕਿਹਾ ਕਿ ਜਾਵੋ ਔਰੰਗਜੇਬ ਨੂੰ ਕਹਿ ਦਵੋ ਜੇਕਰ ਗੁਰੂ ਤੇਗ ਬਹਾਦੁਰ ਜੀ ਇਸਲਾਮ ਸਵੀਕਾਰ ਕਰ ਲੈਣ ਤਾਂ ਅਸੀ ਸਾਰੇ ਆਪ ਹੀ ਇਸਲਾਮ ਸਵੀਕਾਰ ਕਰ ਲਵਾਂਗੇ। ਹਿੰਦੂ ਧਰਮ ਦੀ ਰੱਖਿਆ ਲਈ 11 ਨਵੰਬਰ, 1675 ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੇ ਆਪਣਾ ਸ਼ੀਸ਼ ਕੁਰਬਾਨ ਕਰ ਦਿੱਤਾ। ਉਨਾਂ ਨੇ ਆਪਣਾ ਸ਼ੀਸ਼ ਦੇ ਦਿੱਤਾ ਪਰ ਧਰਮ ਨਹੀਂ ਛੱਡਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਔਰੰਗਜੇਬ ਨੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ੀਸ਼ ਧੜ ਤੋਂ ਵੱਖ ਕਰਵਾ ਦਿੱਤਾ ਤਾਂ ਭਾਈ ਜੈਤਾ ਨੇ ਉਨ੍ਹਾਂ ਦੇ ਸ਼ੀਸ਼ ਨੂੰ ਸ੍ਰੀ ਆਨੰਦਪੁਰ ਸਾਹਿਬ ਲੈ ਜਾਣ ਦਾ ਸੰਕਲਪ ਲਿਆ। ਜਦੋਂ ਮੁਗਲ ਸੇਨਾ ਭਾਈ ਜੈਤਾ ਦਾ ਪਿੱਛਾ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਜ਼ਿਲ੍ਹਾ ਸੋਨੀਪਤ ਦੇ ਬਢਖਾਲਸਾ ਪਿੰਡ ਵਿੱਚ ਕੁਸ਼ਾਲ ਨਾਮ ਦੇ ਇੱਕ ਚੇਲਾ ਮਿਲਿਆ। ਉਨ੍ਹਾਂ ਨੇ ਭਾਈ ਜੈਤਾ ਨੂੰ ਕਿਹਾ ਕਿ ਮੇਰੀ ਸ਼ਕਲ ਗੁਰੂ ਜੀ ਨਾਲ ਮਿਲਦੀ ਹੈ। ਇਸ ਲਈ ਤੁਸੀ ਮੇਰਾ ਸ਼ੀਸ਼ ਉਤਾਰ ਕੇ ਮੁਗਲ ਸੇਨਾ ਨੂੰ ਸੌਂਪ ਦੇਣਾ। ਇਸ ਤਰ੍ਹਾਂ ਕੁਸ਼ਾਲ ਨੇ ਆਪਣਾ ਸ਼ੀਸ਼ ਕਲਮ ਕਰਵਾ ਦਿੱਤਾ ਅਤੇ ਭਾਈ ਜੈਤਾ ਗੁਰੂ ਜੀ ਦਾ ਸ਼ੀਸ਼ ਆਨੰਦਪੁਰ ਸਾਹਿਬ ਲੈ ਜਾਣ ਵਿੱਚ ਸਫਲ ਹੋਇਆ।

ਪ੍ਰਧਾਨ ਮੰਤਰੀ ਦੀ ਪਹਿਲ ‘ਤੇ ਸਾਹਿਬਜਾਦਿਆਂ ਦੀ ਵੀਰਤਾ ਅਤੇ ਬਲਿਦਾਨ ਦੀ ਯਾਦ ਵਿੱਚ ਹਰੇਕ ਸਾਲ ਮਨਾਇਆ ਜਾਂਦਾ ਹੈ ਵੀਰ ਬਾਲ ਦਿਵਸ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪਹਿਲ ‘ਤੇ ਆਜਾਦੀ ਦੇ ਅਮ੍ਰਿਤ ਮਹੋਤਸਵ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪਰਵ ਨੂੰ ਦੇਸ਼ਭਰ ਵਿੱਚ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪਰਵ ‘ਤੇ ਉਨ੍ਹਾਂ ਦੀ ਯਾਦ ਵਿੱਚ ਡਾਕ ਟਿਕਟ ਅਤੇ ਇੱਕ ਸਿੱਕਾ ਵੀ ਜਾਰੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਜੋਰਾਵਰ ਸਿੰਘ ਅਤੇ ਫਤੇਹ ਸਿੰਘ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ ਵੀਰ ਬਾਲ ਦਿਵਸ ਵੱਜੋਂ ਮਨਾਉਣ ਦਾ ਫੈਸਲਾ ਲਿਆ।

Share This Article
Leave a Comment