ਨਿਊਜ਼ ਡੈਸਕ: ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੇ ਦੇਹਾਂਤ ਦੀਆਂ ਖ਼ਬਰਾਂ ਮੀਡੀਆ ਵਿੱਚ ਆਉਣ ਤੋਂ ਬਾਅਦ, ਉਨ੍ਹਾਂ ਦੀ ਧੀ ਈਸ਼ਾ ਦਿਓਲ ‘ਤੇ ਪਤਨੀ ਹੇਮਾ ਮਾਲਿਨੀ ਨੇ ਇਨ੍ਹਾਂ ਖ਼ਬਰਾਂ ਨੂੰ ਗਲਤ ਦੱਸਦੇ ਹੋਏ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ। ਈਸ਼ਾ ਦਿਓਲ ਦੀ ਪੋਸਟ ਅਨੁਸਾਰ, ਉਨ੍ਹਾਂ ਦੇ ਪਿਤਾ ਠੀਕ ਹਨ। ਧੀ ਈਸ਼ਾ ਦਿਓਲ ਨੇ ਕਿਹਾ ਕਿ ਮੀਡੀਆ ‘ਚ ਖ਼ਬਰਾਂ ਝੂਠੀਆਂ ਫੈਲ ਰਹੀਆਂ ਹਨ।ਮੇਰੇ ਪਿਤਾ ਜੀ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ‘ਚ ਖ਼ਬਰਾਂ ਝੂਠੀਆਂ ਫੈਲ ਰਹੀਆਂ ਹਨ।ਮੇਰੇ ਪਿਤਾ ਜੀ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੇ ਹਨ।ਅਸੀ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੇ ਪਰਿਵਾਰ ਨੂੰ ਪ੍ਰਾਇਵਸੀ ਪ੍ਰਧਾਨ ਕਰੋ। ਪਾਪਾ ਦੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾਂ ਲਈ ਧੰਨਵਾਦ । ਈਸ਼ਾ ਦਿਓਲ


ਦਸ ਦਈਏ ਕਿ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਧਰਮਿੰਦਰ ਦਾ 89 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

