ਹੁਣ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ MSP ਦਾ ਲਾਭ ਮਿਲਿਆ: ਮੰਤਰੀ ਲਾਲ ਚੰਦ ਕਟਾਰੂਚੱਕ

Global Team
1 Min Read

ਚੰਡੀਗੜ੍ਹ: ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 12 ਨਵੰਬਰ ਤੱਕ 11,31,270 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹੁਣ ਤੱਕ 96920 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਮਿਲਣ ਨਾਲ ਪਟਿਆਲਾ ਜਿ਼ਲ੍ਹਾ ਸਭ ਤੋਂ ਅੱਗੇ ਹੈ।

ਜਿ਼ਕਰਯੋਗ ਹੈ ਕਿ 12 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 15478162.41 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ, 15389039.51 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ਅਤੇ ਹੁਣ ਤੱਕ 99 ਫੀਸਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਕੁੱਲ ਚੁਕਾਈ ਦਾ ਅੰਕੜਾ 14109483.18 ਮੀਟਰਕ ਟਨ ਹੈ, ਜੋ ਹੁਣ ਤੱਕ ਖ਼ਰੀਦੀ ਗਈ ਕੁੱਲ ਫ਼ਸਲ ਦਾ 91 ਫੀਸਦ ਬਣਦਾ ਹੈ।

Share This Article
Leave a Comment