ਤਰਨਤਾਰਨ: ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ‘ਆਪ’ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਅਤੇ ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਹਰਮੀਤ ਸੰਧੂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ ਨਾਲ ਦੂਜੇ ਸਥਾਨ ‘ਤੇ ਰਹੀ। ਅਕਾਲੀ ਦਲ-ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ 19,420 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ। ਕਾਂਗਰਸ 15,078 ਵੋਟਾਂ ਨਾਲ ਚੌਥੇ ਸਥਾਨ ‘ਤੇ ਰਹੀ।
ਜਿੱਤ ਦਾ ਐਲਾਨ ਹੋਣ ‘ਤੇ ‘ਆਪ’ ਸਮਰਥਕਾਂ ਨੇ ਗਿਣਤੀ ਕੇਂਦਰ ਦੇ ਬਾਹਰ ਜਸ਼ਨ ਮਨਾਇਆ ਤਰਨਤਾਰਨ ਚੋਣ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਜਲਦ ਹੀ ਮੀਡੀਆ ਦੇ ਰੂਬਰੂ ਹੋਣਗੇ। ਉਨ੍ਹਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਬੁਲਾਈ ਹੈ।
ਦੱਸ ਦਈਏ ਕਿ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਸੀ। ਕਾਊਂਟਿੰਗ ਸੈਂਟਰ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਤਰਨਤਾਰਨ ਵਿੱਚ 11 ਨਵੰਬਰ ਨੂੰ 60.95% ਵੋਟਿੰਗ ਹੋਈ ਸੀ। ਉਸ ਦਿਨ ਸਵੇਰੇ 9:00 ਵਜੇ ਤੱਕ ਵਿਧਾਨ ਸਭਾ ਹਲਕੇ ਵਿੱਚ 11 ਫ਼ੀਸਦੀ ਪੋਲਿੰਗ ਹੋਈ ਸੀ। ਉਸ ਤੋਂ ਬਾਅਦ 11:00 ਵਜੇ ਤੱਕ 23.05 ਫ਼ੀਸਦੀ, ਦੁਪਹਿਰ 1:00 ਵਜੇ ਤੱਕ 36.06 ਫ਼ੀਸਦੀ, ਬਾਅਦ ਦੁਪਹਿਰ 3:00 ਵਜੇ ਤੱਕ 47.48 ਫ਼ੀਸਦੀ ਅਤੇ ਸ਼ਾਮ ਪੰਜ ਵਜੇ ਤੱਕ 59.28 ਫ਼ੀਸਦੀ ਅਤੇ ਵੋਟਾਂ ਪੈਣ ਦੇ ਆਖ਼ਰੀ ਸਮੇਂ ਸ਼ਾਮ 6:00 ਵਜੇ ਤੱਕ 60.95 ਫ਼ੀਸਦੀ ਦੇ ਕਰੀਬ ਪੋਲਿੰਗ ਹੋਈ।
ਦੱਸ ਦਈਏ ਕਿ ਜ਼ਿਮਨੀ ਚੋਣ ਦੌਰਾਨ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਪਰ ਤਰਨਤਾਰਨ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਤੋਂ ਪ੍ਰਿੰ: ਸੁਖਵਿੰਦਰ ਕੌਰ, ਭਾਰਤੀ ਜਨਤਾ ਪਾਰਟੀ ਤੋਂ ਹਰਜੀਤ ਸਿੰਘ ਸੰਧੂ, ਕਾਂਗਰਸ ਤੋਂ ਕਰਨਬੀਰ ਸਿੰਘ ਅਤੇ ਵਾਰਿਸ ਪੰਜਾਬ ਦੇ ਤੋਂ ਉਮੀਦਵਾਰ ਮਨਦੀਪ ਸਿੰਘ ਵਿਚਕਾਰ ਸੀ। ਤਰਨਤਾਰਨ ਸੀਟ ਜੂਨ 2025 ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

