ਤਰਨ ਤਾਰਨ – ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਵਿਖੇ ਹਲਕੇ ਨਾਲ ਸਬੰਧਤ 674 ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਮਕਾਨ ਬਣਾਉਣ ਲਈ ਮਨਜ਼ੂਰੀ ਪੱਤਰ ਜਾਰੀ ਕੀਤੇ ਹਨ। ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਨਗਰ ਕੌਂਸਲ ਪੱਟੀ ਅਧੀਨ ਆਉਂਦੇ 237 ਅਤੇ ਪੱਟੀ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ 437 ਪਰਿਵਾਰ ਸ਼ਾਮਲ ਹਨ।
ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਕੀਮ ਤਹਿਤ ਸ਼ਹਿਰੀ ਖੇਤਰ ਨਾਲ ਸਬੰਧਤ ਲਾਭਪਾਤਰੀ ਪਰਿਵਾਰਾਂ ਨੂੰ 2 ਲੱਖ 50 ਹਜ਼ਾਰ ਰੁਪਏ ਮਕਾਨ ਬਣਾਉਣ ਲਈ ਦਿੱਤੇ ਜਾਣਗੇ ਅਤੇ ਪੈਂਡੂ ਖੇਤਰ ਨਾਲ ਸਬੰਧਤ ਲਾਭਪਾਤਰੀ ਪਰਿਵਾਰਾਂ ਨੂੰ 1 ਲੱਖ 20 ਹਜ਼ਾਰ ਰੁਪਏ ਮਕਾਨ ਬਣਾਉਣ ਅਤੇ ਮਨਰੇਗਾ ਸਕੀਮ ਤਹਿਤ ਘਰ ਵਿੱਚ ਮਜ਼ਦੂਰੀ ਕਰਨ ਲਈ 31 ਹਜ਼ਾਰ ਰੁਪਏ ਸਮੇਤ 12 ਹਜ਼ਾਰ ਰੁਪਏ ਬਾਥਰੂਮ ਬਣਾਉਣ ਲਈ ਵੱਖਰੇ ਤੌਰ ‘ਤੇ ਦਿੱਤੇ ਜਾਣਗੇ। ਉਹਨਾਂ ਨੇ ਮਕਾਨ ਉਸਾਰਨ ਲਈ ਸਬੰਧਤ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਬਿਨ੍ਹਾਂ ਕਿਸੇ ਦੇਰੀ ਦੇ ਲਾਭਪਾਤਰੀ ਪਰਿਵਾਰਾਂ ਨੂੰ ਇਸ ਸਕੀਮ ਦਾ ਫਾਇਦਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੱਟੀ ਹਲਕੇ ਅੰਦਰ ਹੜ੍ਹ ਦੇ ਪਾਣੀ ਨੇ ਫ਼ਸਲਾਂ ਤੇ ਰਿਹਾਇਸ਼ੀ ਮਕਾਨਾਂ ਦਾ ਭਾਰੀ ਨੁਕਸਾਨ ਕੀਤਾ ਸੀ ਅਤੇ ਸਰਕਾਰ ਵੱਲੋਂ ਖਰਾਬ ਹੋਈਆਂ ਫਸਲਾਂ ਦਾ ਮੁਆਵਜਾਂ ਪਹਿਲਾਂ ਹੀ ਪੀੜਤ ਕਿਸਾਨਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਪੈਂਡੂ ਖੇਤਰਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਦੇ ਨੁਕਸਾਨੇ ਗਏ ਰਿਹਾਇਸ਼ੀ ਘਰਾਂ ਨੂੰ ਨਵੇਂ ਸਿਰਿਓ ਉਸਾਰਨ ਲਈ ਇਸ ਯੋਜਨਾਂ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ। ਮੰਤਰੀ ਭੁੱਲਰ ਨੇ ਕਿਹਾ ਕਿ ਉਹ ਬਿਨ੍ਹਾਂ ਕਿਸੇ ਭੇਦ ਭਾਵ ਦੇ ਪੱਟੀ ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਦੂਰ ਕਰਨ ਲਈ ਯਤਨਸ਼ੀਲ ਹਨ। ਇਸ ਮੌਕੇ ਬੀਡੀਪੀਓ ਗੁਰਜੀਤ ਸਿੰਘ ਪੱਟੀ,ਚੇਅਰਮੈਨ ਦਿਲਬਾਗ ਸਿੰਘ, ਵਰਿੰਦਰਜੀਤ ਹੀਰਾ ਭੁੱਲਰ ਆਦਿ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

