ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮ ਤੋਂ ਬਾਅਦ H1-B ਵੀਜ਼ਾ ਬਿਨੈਕਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਟਰੰਪ ਪ੍ਰਸ਼ਾਸਨ ਨੇ H1-B ਵੀਜ਼ਾ ਪ੍ਰਕਿਰਿਆ ਨੂੰ ਸਖ਼ਤ ਕਰ ਦਿੱਤਾ ਹੈ, ਬਿਨੈਕਾਰਾਂ ਦੀ ਹੋਰ ਜਾਂਚ ਦੇ ਹੁਕਮ ਦਿੱਤੇ ਹਨ।
ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਭਾਰਤੀਆਂ ‘ਤੇ ਪੈਣ ਵਾਲਾ ਹੈ, ਜੋ ਅਮਰੀਕੀ H1-B ਵੀਜ਼ਾ ਪ੍ਰਾਪਤ ਕਰਨ ਵਾਲਿਆਂ ਵਿੱਚ ਸਭ ਤੋਂ ਉੱਪਰ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ-1ਬੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਦਾ ਹੁਕਮ ਦਿੱਤਾ ਹੈ। ਐਚ-1ਬੀ ਬਿਨੈਕਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਜਨਤਕ ਕਰਨ ਦੀ ਲੋੜ ਹੋਵੇਗੀ ਤਾਂ ਜੋ ਅਮਰੀਕੀ ਅਧਿਕਾਰੀ ਉਨ੍ਹਾਂ ਦੇ ਪ੍ਰੋਫਾਈਲ, ਸੋਸ਼ਲ ਮੀਡੀਆ ਪੋਸਟਾਂ ਅਤੇ ਲਾਈਕਸ ਦੇਖ ਸਕਣ।
ਦੱਸ ਦਈਏ ਜੇਕਰ ਬਿਨੈਕਾਰ ਦੀਆਂ ਸੋਸ਼ਲ ਮੀਡੀਆ ਗਤੀਵਿਧੀਆਂ ਵਿੱਚੋਂ ਕੋਈ ਵੀ ਅਮਰੀਕੀ ਹਿੱਤਾਂ ਦੇ ਵਿਰੁੱਧ ਮੰਨੀ ਜਾਂਦੀ ਹੈ ਤਾਂ H-1B ਵੀਜ਼ਾ ਜਾਰੀ ਨਹੀਂ ਕੀਤਾ ਜਾਵੇਗਾ। H-1B ਨਿਰਭਰਾਂ (ਪਤੀ/ਪਤਨੀ, ਬੱਚੇ ਅਤੇ ਮਾਪੇ) ਨੂੰ ਵੀ H-4 ਵੀਜ਼ਾ ਲਈ ਜਨਤਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਈ ਰੱਖਣ ਦੀ ਲੋੜ ਹੋਵੇਗੀ।
ਇਹ ਪਹਿਲੀ ਵਾਰ ਹੈ ਜਦੋਂ H-1B ਵੀਜ਼ਾ ਲਈ ਸੋਸ਼ਲ ਮੀਡੀਆ ਪ੍ਰੋਫਾਈਲ ਵੈਰੀਫਿਕੇਸ਼ਨ ਜ਼ਰੂਰੀ ਕੀਤਾ ਗਿਆ ਹੈ। ਨਵੇਂ ਨਿਯਮ 15 ਦਸੰਬਰ ਤੋਂ ਲਾਗੂ ਹੋਣਗੇ। ਟਰੰਪ ਪ੍ਰਸ਼ਾਸਨ ਨੇ ਸਾਰੇ ਦੂਤਾਵਾਸਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਐੱਚ1-ਬੀ ਵੀਜ਼ਾ ਅਮਰੀਕੀ ਤਕਨੀਕੀ ਕੰਪਨੀਆਂ ਲਈ ਬਹੁਤ ਮਹੱਤਵਪੂਰਨ ਹੈ, ਜੋ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਰੁਜ਼ਗਾਰ ਦਿੰਦੀਆਂ ਹਨ। ਇਸ ਤੋਂ ਪਹਿਲਾ ਅਗਸਤ ਤੋਂ ਸਟੱਡੀ ਵੀਜ਼ਾ F-1, M-1 ਅਤੇ J-1 ਦੇ ਨਾਲ-ਨਾਲ ਵਿਜ਼ਟਰ ਵੀਜ਼ਾ B-1, B-2 ਲਈ ਸੋਸ਼ਲ ਮੀਡੀਆ ਪ੍ਰੋਫਾਈਲਾਂ ਨੂੰ ਜਨਤਕ ਕਰਨ ਦੀ ਜ਼ਰੂਰਤ ਲਾਗੂ ਕੀਤੀ ਜਾ ਚੁੱਕੀ ਹੈ। ਪਹਿਲਾਂ ਐੱਚ-1ਬੀ ਵੀਜ਼ਾ ਦੀ ਫੀਸ ਲਗਭਗ 9 ਹਜ਼ਾਰ ਡਾਲਰ ਸੀ, ਪਰ ਸਤੰਬਰ 2025 ਵਿੱਚ, ਟਰੰਪ ਨੇ ਇਸਨੂੰ ਵਧਾ ਕੇ ਲਗਭਗ 90 ਲੱਖ ਰੁਪਏ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

