ਪੰਜਾਬ ਦੇ ਸਾਰੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ; ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ

Global Team
2 Min Read

ਚੰਡੀਗੜ੍ਹ : ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਹੁਕਮਾਂ ਅਨੁਸਾਰ, ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ, ਜਿਸ ਵਿੱਚ ਇਹ ਦੋ ਦਿਨ ਵੀ ਸ਼ਾਮਲ ਹਨ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਦੇ ਅਨੁਸਾਰ, ਇਹ ਹੁਕਮ ਸਾਰੇ ਸਰਕਾਰੀ- ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਸੂਬੇ ‘ਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਮੌਸਮ ਵਿਭਾਗ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ 21 ਦਸੰਬਰ ਤੋਂ ਬਾਅਦ ਠੰਡ ਵਧੇਗੀ। ਇਸ ਲਈ, ਵਿਭਾਗ ਕੋਈ ਵੀ ਜੋਖਮ ਨਹੀਂ ਲੈਣਾ ਚਾਹੁੰਦਾ। ਪੰਜਾਬ ਵਿੱਚ ਇਸ ਵੇਲੇ 19,000 ਤੋਂ ਵੱਧ ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹਨ। ਸਿੱਖਿਆ ਵਿਭਾਗ ਨੇ ਹੁਕਮ ਦੀ ਇੱਕ ਕਾਪੀ ਸਾਰੇ ਸਕੂਲਾਂ, ਐਸਈਆਰਟੀ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਭੇਜ ਦਿੱਤੀ ਹੈ। ਹੁਕਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment