ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੈਸ਼ਨ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ। ਇਹ ਵਿਸ਼ੇਸ਼ ਇਜਲਾਸ ਕੇਂਦਰ ਸਰਕਾਰ ਵੱਲੋਂ ‘ਮਨਰੇਗਾ’ ਸਕੀਮ ਨੂੰ ਬਦਲੇ ਜਾਣ ਦੇ ਸੰਬੰਧ ਚ ਬੁਲਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ”
ਦੱਸ ਦਈਏ ਕਿ ਕੇਂਦਰ ਦੀ ਮੋਦੀ ਸਰਕਾਰ ਪੇਂਡੂ ਰੁਜ਼ਗਾਰ ਯੋਜਨਾ ‘ਮਨਰੇਗਾ’ ਦੇ ਨਾਮ ਅਤੇ ਢਾਂਚੇ ਵਿੱਚ ਇੱਕ ਵੱਡਾ ਬਦਲਾਅ ਕਰਨ ਜਾ ਰਹੀ ਹੈ। ਪ੍ਰਸਤਾਵ ਦੇ ਅਨੁਸਾਰ, ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਹੁਣ ‘ਵਿਕਾਸ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ ਗ੍ਰਾਮੀਣ’ (VB G RAM G) ਰੱਖਿਆ ਜਾਵੇਗਾ ਕੇਂਦਰ ਦਾ ਕਹਿਣਾ ਹੈ ਕਿ ਇਹ ਯੋਜਨਾ ਗਰੀਬ ਲੋਕਾਂ ਦੀ ਭਲਾਈ ਲਈ ਹੈ। ਵਿਰੋਧੀ ਧਿਰ ਨੇ ਮੰਗ ਕੀਤੀ ਕਿ ਬਿੱਲ ਨੂੰ ਚੋਣ ਕਮੇਟੀ ਕੋਲ ਭੇਜਿਆ ਜਾਵੇ। ਹਾਲਾਂਕਿ, ਸਦਨ ਵਿੱਚ ਵਿਰੋਧੀ ਧਿਰ ਦੀ ਗੈਰਹਾਜ਼ਰੀ ਵਿੱਚ, ਬਿੱਲ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

