ਕ੍ਰਾਂਸ-ਮੋਂਟਾਨਾ : ਸਵਿਟਜ਼ਰਲੈਂਡ ਵਿੱਚ ਵੀਰਵਾਰ ਨੂੰ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਸਵਿਸ ਅਲਪਾਈਨ ਸਕੀ ਰਿਜ਼ੋਰਟ ਕ੍ਰਾਂਸ-ਮੋਂਟਾਨਾ ਵਿੱਚ ਇੱਕ ਧਮਾਕੇ ਹੋਇਆ। ਸਕੀ ਰਿਜ਼ੋਰਟ ਵਿੱਚ ਹੋਏ ਧਮਾਕੇ ਤੋਂ ਬਾਅਦ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਸਵਿਸ ਪੁਲਿਸ ਨੇ ਵੀਰਵਾਰ ਸਵੇਰੇ ਦੱਸਿਆ ਕਿ ਇਹ ਧਮਾਕਾ ਲਗਜ਼ਰੀ ਐਲਪਾਈਨ ਸਕੀ ਰਿਜ਼ੋਰਟ ਸ਼ਹਿਰ ਕ੍ਰਾਂਸ ਮੋਂਟਾਨਾ ਦੇ ਇੱਕ ਬਾਰ ਵਿੱਚ ਹੋਇਆ। ਸਵਿਟਜ਼ਰਲੈਂਡ ਵਿੱਚ ਧਮਾਕੇ ਵਾਲੀ ਥਾਂ ਰਾਜਧਾਨੀ ਬਰਨ ਤੋਂ ਦੋ ਘੰਟੇ ਦੀ ਦੂਰੀ ‘ਤੇ ਸਥਿਤ ਹੈ। ਧਮਾਕੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ।
ਸਵਿਸ ਪੁਲਿਸ ਨੇ ਕਿਹਾ ਕਿ ” ਇਹ ਧਮਾਕਾ ਸੈਲਾਨੀਆਂ ਵਿੱਚ ਪ੍ਰਸਿੱਧ ਬਾਰ, ਲੇ ਕੰਸਟੇਲੇਸ਼ਨ ਵਿੱਚ ਸਵੇਰੇ 1:30 ਵਜੇ ਦੇ ਕਰੀਬ ਹੋਇਆ, ਜਦੋਂ ਲੋਕ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਸਨ। ਧਮਾਕੇ ਵਿੱਚ ਕਈ ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਧਮਾਕੇ ਦੇ ਕਾਰਨ ਅਜੇ ਸਪਸ਼ਟ ਨਹੀਂ ਹਨ।” ਪੁਲਿਸ ਵੱਲੋਂ ਧਮਾਕੇ ਵਾਲੀ ਥਾਂ ਅਤੇ ਇਸਦੇ ਆਲੇ ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ, ਫੋਰੈਂਸਿਕ ਟੀਮਾਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਬਾਰ ਵਿੱਚ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਟੀਮਾਂ ਮੌਕੇ ‘ਤੇ ਪਹੁੰਚੀਆਂ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕ੍ਰਾਂਸ ਮੋਂਟਾਨਾ ਸੈਲਾਨੀਆਂ ਵਿੱਚ ਬਹੁਤ ਮਸ਼ਹੂਰ ਹੈ, ਜੋ ਵੱਡੀ ਗਿਣਤੀ ਵਿੱਚ ਛੁੱਟੀਆਂ ਮਨਾਉਣ ਵਾਲਿਆਂ ਨੂੰ ਆਕਰਸ਼ਿਤ ਕਰਦਾ ਹੈ, ਅਤੇ ਨਵੇਂ ਸਾਲ ਦੀ ਸ਼ਾਮ ਦੌਰਾਨ ਭੀੜ ਖਾਸ ਤੌਰ ‘ਤੇ ਜ਼ਿਆਦਾ ਹੁੰਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

