ਗਣਤੰਤਰ ਦਿਵਸ ਸਮਾਗਮ: ਜਾਣੋ CM ਮਾਨ ਸਣੇ ਕੈਬਨਿਟ ਮੰਤਰੀ ਪੰਜਾਬ ‘ਚ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ

Global Team
3 Min Read

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ, ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਿਰੋਜ਼ਪੁਰ , ਪ੍ਰਵਾਸੀ ਭਾਰਤੀ ਮਾਮਲੇ ਅਤੇ ਊਰਜਾ ਮੰਤਰੀ ਸੰਜੀਵ ਅਰੋੜਾ ਫਰੀਦਕੋਟ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਮਲੇਰਕੋਟਲਾ, ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਲੁਧਿਆਣਾ, ਮਾਇਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਜਲੰਧਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ , ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਐਸ.ਏ.ਐਸ. ਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment