ਕਾਂਗਰਸ ਦਾ ਸਾਬਕਾ ਵਿਧਾਇਕ ਜਬਰ ਜਨਾਹ ਦੇ ਮਾਮਲੇ ‘ਚ ਗ੍ਰਿਫ਼ਤਾਰ

Global Team
3 Min Read

ਨਿਊਜ਼ ਡੈਸਕ: ਕੇਰਲ ਵਿਧਾਨ ਸਭਾ ਦੇ ਸਪੀਕਰ ਏਐਨ ਸ਼ਮਸ਼ੀਰ ਨੇ  ਕਿਹਾ ਕਿ ਪਲੱਕੜ ਦੇ ਵਿਧਾਇਕ ਰਾਹੁਲ ਮਮਕੂਟਾਥਿਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਨੂੰ ਇੱਕ ਨਵੇਂ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਪੀਕਰ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਅਯੋਗਤਾ ਦੀ ਕਾਰਵਾਈ ਸ਼ੁਰੂ ਕਰਨ ਬਾਰੇ ਕਾਨੂੰਨੀ ਸਲਾਹ ਲਈ ਜਾਵੇਗੀ।

ਰਾਹੁਲ ਮਾਮਕੂਟਾਥਿਲ ‘ਤੇ ਪਹਿਲਾਂ ਹੀ ਜਿਨਸੀ ਸ਼ੋਸ਼ਣ ਦੇ ਦੋ ਮਾਮਲੇ ਚੱਲ ਰਹੇ ਹਨ। ਕੇਰਲ ਹਾਈ ਕੋਰਟ ਨੇ ਪਿਛਲੇ ਮਹੀਨੇ ਰਾਹੁਲ ਨੂੰ ਜ਼ਮਾਨਤ ਦਿੱਤੀ ਸੀ। ਪਰ, ਹੁਣ ਤੀਜਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰਾਹੁਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਰਾਹੁਲ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਵਾਲੀ ਮਹਿਲਾ ਪਥਾਨਮਥਿੱਟਾ ਦੀ ਰਹਿਣ ਵਾਲੀ ਹੈ, ਜੋ ਮੌਜੂਦਾ ਸਮੇਂ ਕੈਨੇਡਾ ‘ਚ ਕੰਮ ਕਰਦੀ ਹੈ। ਮਹਿਲਾ ਦਾ ਦੋਸ਼ ਹੈ ਕਿ ਰਾਹੁਲ ਨੇ ਨਾ ਸਿਰਫ਼ ਜ਼ਬਰਦਸਤੀ ਉਸ ਦਾ ਜਿਨਸੀ ਸ਼ੋਸ਼ਣ ਕੀਤਾ, ਸਗੋਂ ਗਰਭਪਾਤ ਕਰਵਾਉਣ ਲਈ ਵੀ ਦਬਾਅ ਪਾਇਆ। ਇੰਨਾ ਹੀ ਨਹੀਂ, ਰਾਹੁਲ ਨੇ ਮਹਿਲਾ ਤੋਂ ਪੈਸੇ ਹੜੱਪਣ ਦੀ ਵੀ ਕੋਸ਼ਿਸ਼ ਕੀਤੀ ਸੀ।

ਮਹਿਲਾ ਦਾ ਕਹਿਣਾ ਹੈ ਕਿ ਰਾਹੁਲ ਵੱਲੋਂ ਜਿਨਸੀ ਸ਼ੋਸ਼ਣ ਕੀਤੇ ਜਾਣ ਤੋਂ ਬਾਅਦ ਉਹ ਗਰਭਵਤੀ ਹੋ ਗਈ ਸੀ। ਉਹ ਬੱਚੇ ਦਾ ਡੀਐਨਏ (DNA) ਟੈਸਟ ਕਰਵਾਉਣ ਦੀ ਤਿਆਰੀ ਕਰ ਰਹੀ ਸੀ। ਅਜਿਹੇ ਵਿਚ ਜਦੋਂ ਰਾਹੁਲ ਨੂੰ ਆਪਣਾ ਡੀਐਨਏ ਦੇਣ ਲਈ ਕਿਹਾ ਗਿਆ ਤਾਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ। ਪੀੜਤਾ ਨੇ ਰਾਹੁਲ ਦੇ ਖਿਲਾਫ ਕਈ ਸਬੂਤ ਹੋਣ ਦਾ ਵੀ ਦਾਅਵਾ ਕੀਤਾ ਹੈ।

ਮਹਿਲਾ ਅਨੁਸਾਰ, ਉਹ ਆਪਣੇ ਵਿਆਹ ਤੋਂ ਖੁਸ਼ ਨਹੀਂ ਸੀ। ਇਸੇ ਦੌਰਾਨ ਉਸ ਦੀ ਮੁਲਾਕਾਤ ਰਾਹੁਲ ਨਾਲ ਹੋਈ। ਰਾਹੁਲ ਨੇ ਮਹਿਲਾ ਨਾਲ ਜਿਨਸੀ ਸਬੰਧ ਬਣਾਏ ਤੇ ਫਿਰ ਉਸ ਨੂੰ ਵਿਆਹ ਤੋੜਨ ਲਈ ਮਜਬੂਰ ਕੀਤਾ। ਰਾਹੁਲ ਨੇ ਮਹਿਲਾ ਨਾਲ ਵਿਆਹ ਦਾ ਵਾਅਦਾ ਕੀਤਾ ਸੀ ਤੇ ਬੱਚਾ ਪੈਦਾ ਕਰਨ ਲਈ ਦਬਾਅ ਬਣਾਇਆ। ਰਾਹੁਲ ਨੇ ਮਹਿਲਾ ਨੂੰ ਝਾਂਸੇ ‘ਚ ਫਸਾਉਣ ਲਈ ਕਿਹਾ ਸੀ ਕਿ ਜੇਕਰ ਬੱਚਾ ਪੈਦਾ ਹੋ ਗਿਆ ਤਾਂ ਘਰ ਦੇ ਇਸ ਵਿਆਹ ਲਈ ਆਸਾਨੀ ਨਾਲ ਮੰਨ ਜਾਣਗੇ, ਪਰ ਬਾਅਦ ਵਿੱਚ ਰਾਹੁਲ ਆਪਣੇ ਵਾਅਦੇ ਤੋਂ ਮੁਕਰ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

 

Share This Article
Leave a Comment