ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Global Team
2 Min Read

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਸੰਘੋਵਾਲ, ਸਬ ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Share This Article
Leave a Comment