ਜੋਹਾਨਸਬਰਗ: ਦੱਖਣੀ ਅਫਰੀਕਾ ਵਿੱਚ ਵੀਰਵਾਰ ਨੂੰ ਪੂਰਬੀ ਕਵਾਜ਼ੁਲੂ-ਨਟਾਲ ਸੂਬੇ ਦੇ ਡਰਬਨ ਸ਼ਹਿਰ ਦੇ ਨੇੜੇ ਇੱਕ ਮਿੰਨੀ ਬੱਸ ਟੈਕਸੀ ਅਤੇ ਇੱਕ ਟਰੱਕ ਦੀ ਭਿਆਨਕ ਟੱਕਰ ਹੋਈ। ਦੱਖਣੀ ਅਫ਼ਰੀਕਾ ਦੇ ਸਥਾਨਿਕ ਸਰਕਾਰੀ ਅਧਿਕਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੇ ਦੱਸਿਆ ਕਿ ਟੱਕਰ ਵਿੱਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਹਫ਼ਤਾ ਪਹਿਲਾਂ, ਇਸੇ ਤਰ੍ਹਾਂ ਦੇ ਸੜਕ ਹਾਦਸੇ ਵਿੱਚ 14 ਸਕੂਲੀ ਬੱਚੇ ਮਾਰੇ ਗਏ ਸਨ।
ਸੂਬਾਈ ਆਵਾਜਾਈ ਵਿਭਾਗ ਦੇ ਅਧਿਕਾਰੀ ਸਿਬੋਨੀਸੋ ਡੂਮਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੇ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਸਕੂਲੀ ਬੱਚਾ ਵੀ ਸ਼ਾਮਲ ਸੀ। “ਚਸ਼ਮਦੀਦਾਂ ਨੇ ਦੋਸ਼ ਲਗਾਇਆ ਹੈ ਕਿ ਟਰੱਕ ਡਰਾਈਵਰ ਨੇ ਯੂ-ਟਰਨ ਲਿਆ, ਜਿਸ ਕਾਰਨ ਆਹਮੋ-ਸਾਹਮਣੇ ਟੱਕਰ ਹੋਈ ਹੈ।
ਪ੍ਰਾਈਵੇਟ ਪੈਰਾਮੈਡਿਕ ਸੇਵਾ ਏਐਲਐਸ ਪੈਰਾਮੈਡਿਕਸ ਦੇ ਬੁਲਾਰੇ ਗੈਰੇਥ ਜੈਮੀਸਨ ਨੇ ਕਿਹਾ ਕਿ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਮਿੰਨੀ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ ਜੋ ਮਲਬੇ ਵਿੱਚ ਫਸ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

