ਸ਼ਹਿਰੀ ਵਿਕਾਸ ਵਿੱਚ ਵੱਡੇ ਪ੍ਰਸ਼ਾਸਨਿਕ ਸੁਧਾਰ, ਯੂਐਲਬੀਜ਼ ਵਿੱਚ ਮਨਜ਼ੂਰੀ ਪ੍ਰਕਿਰਿਆ ਤੇਜ਼- ਸੰਜੀਵ ਅਰੋੜਾ

Global Team
7 Min Read

ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ।

ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ।

Share This Article
Leave a Comment