ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੀ ਇੱਕ ਅੱਖ ਦੀ ਨਜ਼ਰ 85% ਖਤਮ; ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹੋਈ ਜਾਂਚ

Global Team
2 Min Read

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇੱਕ ਅੱਖ ਦੀ ਰੋਸ਼ਨੀ ਕਰੀਬ 85 ਫੀਸਦੀ ਤੱਕ ਚਲੀ ਗਈ ਹੈ। ਇਹ ਖੁਲਾਸਾ ਪਾਕਿਸਤਾਨੀ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹੋਈ ਜਾਂਚ ਤੋਂ ਬਾਅਦ ਹੋਇਆ ਹੈ। ਸੁਪਰੀਮ ਕੋਰਟ ਵੱਲੋਂ ਨਿਯੁਕਤ ਵਕੀਲ ਸਲਮਾਨ ਸਫਦਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਇਮਰਾਨ ਖਾਨ ਜੇਲ੍ਹ ਪ੍ਰਸ਼ਾਸਨ ਕੋਲ ਲੰਬੇ ਸਮੇਂ ਤੋਂ ਅੱਖਾਂ ਵਿੱਚ ਧੁੰਦਲਾਪਨ ਹੋਣ ਦੀ ਸ਼ਿਕਾਇਤ ਕਰ ਰਹੇ ਸਨ। ਅਕਤੂਬਰ 2025 ਤੱਕ ਉਨ੍ਹਾਂ ਦੀ ਨਜ਼ਰ ਆਮ ਸੀ, ਪਰ ਬਾਅਦ ਵਿੱਚ ਸੱਜੀ ਅੱਖ ਦੀ ਰੋਸ਼ਨੀ ਅਚਾਨਕ ਚਲੀ ਗਈ।”

ਜਾਂਚ ਦੌਰਾਨ, ਪਿਪਸ (PIPS) ਹਸਪਤਾਲ ਵਿੱਚੋਂ ਇੱਕ ਅੱਖਾਂ ਦੇ ਮਾਹਿਰ ਨੂੰ ਬੁਲਾਇਆ ਗਿਆ। ਇਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀ ਅੱਖ ਵਿੱਚ ਖੂਨ ਦਾ ਥੱਕਾ ਜੰਮ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀਆਂ ਅੱਖਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਇਲਾਜ ਅਤੇ ਇੰਜੈਕਸ਼ਨ ਦੇਣ ਦੇ ਬਾਵਜੂਦ ਉਨ੍ਹਾਂ ਦੀ ਸੱਜੀ ਅੱਖ ਵਿੱਚ ਹੁਣ ਸਿਰਫ਼ 15 ਫੀਸਦੀ ਰੋਸ਼ਨੀ ਹੀ ਬਚੀ ਹੋਈ ਹੈ। ਇਮਰਾਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿੱਜੀ ਡਾਕਟਰਾਂ ਤੋਂ ਇਲਾਜ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਰਿਪੋਰਟ ਦੇ ਮੁਤਾਬਕ, ਅਕਤੂਬਰ 2023 ਤੋਂ ਇਮਰਾਨ ਖਾਨ ਨੂੰ ਅਡਿਆਲਾ ਜੇਲ੍ਹ ਵਿੱਚ ਲਗਾਤਾਰ ਅਲੱਗ-ਥਲੱਗ ਰੱਖਿਆ ਗਿਆ। ਉਨ੍ਹਾਂ ਦੇ ਵਕੀਲ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਉਹ ਕਾਫੀ ਪਰੇਸ਼ਾਨ ਅਤੇ ਮਾਨਸਿਕ ਤੌਰ ‘ਤੇ ਦਬਾਅ ਵਿੱਚ ਨਜ਼ਰ ਆਏ। 73 ਸਾਲਾਂ ਦੇ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਿੱਜੀ ਡਾਕਟਰਾਂ ਤੋਂ ਇਲਾਜ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਦਾ ਰੈਗੂਲਰ ਬਲੱਡ ਟੈਸਟ (ਖੂਨ ਦੀ ਜਾਂਚ) ਵੀ ਨਹੀਂ ਹੋਇਆ। ਇੱਥੋਂ ਤੱਕ ਕਿ ਦੋ ਸਾਲਾਂ ਵਿੱਚ ਉਨ੍ਹਾਂ ਨੂੰ ਦੰਦਾਂ ਦੇ ਡਾਕਟਰ ਕੋਲ ਵੀ ਨਹੀਂ ਲਿਜਾਇਆ ਗਿਆ, ਜਦਕਿ ਉਨ੍ਹਾਂ ਨੇ ਕਈ ਵਾਰ ਇਸ ਦੀ ਮੰਗ ਕੀਤੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment