ਨਿਊਜ਼ ਡੈਸਕ: ਜੰਮੂ ਦੇ ਆਰ.ਐੱਸ. ਪੁਰਾ ਸਥਿਤ ਬਾਲ ਸੁਧਾਰ ਕੇਂਦਰ ਤੋਂ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਕੇ ਫਰਾਰ ਹੋਏ ਦੋ ਪਾਕਿਸਤਾਨੀ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਥੇ ਇੱਕ ਸਰਹੱਦੀ ਪਿੰਡ ਦੇ ਇੱਕ ਬਾਲ ਸੁਧਾਰ ਘਰ ਤੋਂ ਭੱਜਣ ਵਾਲੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਘਟਨਾ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਉਨ੍ਹਾਂ ਨਾਲ ਭੱਜਣ ਵਾਲਾ ਸਥਾਨਿਕ ਗੈਂਗਸਟਰ ਅਜੇ ਵੀ ਫਰਾਰ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।।
ਜਾਣਕਾਰੀ ਅਨੁਸਾਰ ਜੰਮੂ ਪੁਲਿਸ ਹੁਣ ਮੁਹੰਮਦ ਸਨਾਉੱਲ੍ਹਾ ਅਤੇ ਅਹਿਸਾਨ ਅਨਵਰ ਨੂੰ ਵਾਪਸ ਜੰਮੂ ਲਿਆਉਣ ਲਈ ਟ੍ਰਾਂਜ਼ਿਟ ਰਿਮਾਂਡ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ। ਦੂਜੇ ਪਾਸੇ, ਫਰਾਰ ਚੱਲ ਰਿਹਾ ਸਥਾਨਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਗੁੱਗੂ ਅਜੇ ਵੀ ਫਰਾਰ ਹੈ। ਪੁਲਿਸ ਦਾ ਦਾਅਵਾ ਹੈ ਕਿ ਉਸ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਆਰ.ਐਸ. ਪੁਰਾ ਦੇ ਦਬਲੇਹਾਰ ਦਾ ਰਹਿਣ ਵਾਲਾ ਕਰਨਜੀਤ ਸਿੰਘ ਉਰਫ਼ ਗੁੱਗਾ ਅਤੇ ਪਾਕਿਸਤਾਨੀ ਨਾਗਰਿਕ ਮੁਹੰਮਦ ਸੁਨਾ-ਉੱਲ੍ਹਾ ਅਤੇ ਅਹਿਸਾਨ ਅਨਵਰ ਨੇ ਸੋਮਵਾਰ ਸ਼ਾਮ 5 ਵਜੇ ਦੇ ਲਗਭਗ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਨ ਤੋਂ ਬਾਅਦ ਬਾਲ ਸੁਧਾਰ ਘਰ ਤੋਂ ਭੱਜ ਗਏ ਸਨ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਨਾਗਰਿਕਾਂ ਨੂੰ ਪੰਜਾਬ ਦੇ ਲੁਧਿਆਣਾ ਦੇ ਇੱਕ ਪਿੰਡ ਵਿੱਚ ਪੁਲਿਸ ਪਾਰਟੀ ਨੇ ਟਰੈਕ ਕੀਤਾ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ‘ਤੇ ਕਈ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

