AI ਜਨਰੇਟਡ ਕੰਟੈਂਟ ਲਈ ਨਵੇਂ ਨਿਯਮ ਅੱਜ ਤੋਂ ਲਾਗੂ; ਕੁਝ ਵੀ ਪੋਸਟ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਧਿਆਨ

Global Team
2 Min Read

ਨਵੀ ਦਿੱਲੀ : ਕੇਂਦਰ ਸਰਕਾਰ ਨੇ ਪਿਛਲੇ ਦਿਨੀਂ AI ਦੁਆਰਾ ਤਿਆਰ ਕੀਤੀ ਸਮੱਗਰੀ (ਕੰਟੈਂਟ) ਨੂੰ ਲੈ ਕੇ ਨਿਯਮਾਂ ਵਿੱਚ ਸੋਧ ਕੀਤੀ ਸੀ। ਇਹ ਨਿਯਮ ਅੱਜ ਯਾਨੀ 20 ਫਰਵਰੀ ਤੋਂ ਲਾਗੂ ਹੋ ਗਏ ਹਨ। ਹੁਣ ਸੋਸ਼ਲ ਮੀਡੀਆ ਜਾਂ ਇੰਟਰਨੈੱਟ ‘ਤੇ AI ਜਨਰੇਟਡ ਕੰਟੈਂਟ ਸਾਂਝਾ ਕਰਨਾ ਮਹਿੰਗਾ ਪੈ ਸਕਦਾ ਹੈ।

ਇਸ ਨਵੇਂ ਨਿਯਮ ਨੂੰ IT ਰੂਲਜ਼ 2021 ਦੀ ਸੋਧ ਵਜੋਂ ਲਾਗੂ ਕੀਤਾ ਗਿਆ ਹੈ। ਸਰਕਾਰ ਨੇ ਇਸ ਨਿਯਮ ਵਿੱਚ ਸਿੰਥੈਟਿਕ ਤਰੀਕੇ ਨਾਲ ਜਾਂ AI ਦੁਆਰਾ ਤਿਆਰ ਕੀਤੇ ਕੰਟੈਂਟ ਨੂੰ ਪਰਿਭਾਸ਼ਿਤ ਕੀਤਾ ਹੈ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਗਈ ਹੈ। ਇਸ ਨਵੇਂ ਨਿਯਮ ਵਿੱਚ ਅਜਿਹਾ ਕੰਟੈਂਟ ਸਾਂਝਾ ਕਰਨ ਵਾਲੇ ਯੂਜ਼ਰਸ ‘ਤੇ ਵੀ ਕਾਰਵਾਈ ਦੀ ਗੱਲ ਸਪੱਸ਼ਟ ਕੀਤੀ ਗਈ ਹੈ।

ਨਵੇਂ ਨਿਯਮਾਂ ਅਨੁਸਾਰ AI ਦੁਆਰਾ ਤਿਆਰ ਕੀਤੀ ਸਮੱਗਰੀ (ਕੰਟੈਂਟ) ਨੂੰ ਸਾਂਝਾ ਕਰਨ ਤੋਂ ਪਹਿਲਾਂ ਲੇਬਲਿੰਗ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜੇਕਰ ਕਿਸੇ ਤਸਵੀਰ ਜਾਂ ਵੀਡੀਓ ‘ਤੇ ਇੱਕ ਵਾਰ AI ਵਾਲਾ ਲੇਬਲ ਲੱਗ ਗਿਆ ਹੈ, ਤਾਂ ਉਸ ਨੂੰ ਦੁਬਾਰਾ ਹਟਾਇਆ ਨਹੀਂ ਜਾ ਸਕੇਗਾ।

ਕਿਸੇ ਕੰਟੈਂਟ (ਸਮੱਗਰੀ) ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਹੋਣ ‘ਤੇ ਉਸ ਨੂੰ 3 ਘੰਟਿਆਂ ਦੇ ਅੰਦਰ ਹਟਾਉਣਾ ਹੋਵੇਗਾ। ਪਹਿਲਾਂ ਇਹ ਸੀਮਾ 36 ਘੰਟਿਆਂ ਦੀ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇੱਕ ਕੋਡਿੰਗ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ AI ਕੰਟੈਂਟ ਨੂੰ ਕਿਸ ਪਲੇਟਫਾਰਮ ਨੇ ਤਿਆਰ ਕੀਤਾ ਹੈ। ਬੱਚਿਆਂ ਨਾਲ ਸਬੰਧਤ ਹਿੰਸਕ ਅਤੇ ਅਸ਼ਲੀਲ ਵੀਡੀਓਜ਼ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ, ਜਵਾਬ ਦੇਣ ਦੀ ਸਮਾਂ-ਸੀਮਾ ਨੂੰ ਵੀ ਘਟਾ ਕੇ 12 ਘੰਟੇ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਦੀ ਉਲੰਘਣਾ ਕਰਨ ‘ਤੇ ਭਾਰਤੀ ਨਿਆ ਸੰਹਿਤਾ (BNS), ਭਾਰਤੀ ਨਾਗਰਿਕ ਸੁਰੱਖਿਆ (BNS) ਅਤੇ ਪੋਕਸੋ (POCSO) ਐਕਟ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment