ਅੱਜ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਾਉਣਗੇ ਕਿਸਾਨ! ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ

Global Team
2 Min Read

ਲੁਧਿਆਣਾ : ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਚੋ ਇਕ ਲਾਡੋਵਾਲ ਟੋਲ ਪਲਾਜ਼ਾ ‘ਤੇ ਅੱਜ ਫਿਰ ਤੋਂ ਭਾਰੀ ਹੰਗਾਮਾ ਹੋਣ ਦੇ ਆਸਾਰ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰ ਇੱਥੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਸਿਰਫ਼ ਸਥਾਨਕ ਮੁੱਦਿਆਂ ‘ਤੇ ਹੀ ਨਹੀਂ, ਸਗੋਂ ਕੇਂਦਰ ਅਤੇ ਰਾਜ ਸਰਕਾਰਾਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਸਾਫ਼ ਕਹਿਣਾ ਹੈ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਆਮ ਜਨਤਾ ਲਈ ਇਸ ਟੋਲ ਨੂੰ ਪੂਰੀ ਤਰ੍ਹਾਂ ਟੈਕਸ ਮੁਕਤ (ਫ੍ਰੀ) ਕਰਵਾਉਣਗੇ।

ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਹੀ, ਇਸ ਲਈ ਹੁਣ ਆਰਥਿਕ ਸੱਟ ਮਾਰੀ ਜਾਵੇਗੀ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਮ ਜਨਤਾ ਨੂੰ ਪਰੇਸ਼ਾਨ ਨਹੀਂ ਕਰਨਗੇ ਬਲਕਿ ਬਿਨਾਂ ਟੋਲ ਟੈਕਸ ਦਿੱਤੇ ਵਾਹਨਾਂ ਨੂੰ ਉੱਥੋਂ ਮੁਫ਼ਤ ਵਿੱਚ ਲੰਘਾਉਣਗੇ। ਦੁਪਹਿਰ ਵੇਲੇ ਹੋਣ ਵਾਲੇ ਇਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਨਜ਼ਰ ਬਣਾਏ ਹੋਏ ਹਨ।

ਕਿਸਾਨ ਦੀ ਮੰਗ ਹੈ ਕਿ ਸਰਕਾਰ ਫ਼ਸਲ ਦੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਪੱਕਾ ਕਾਨੂੰਨ ਬਣਾਵੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ; ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਗਏ ਪਰਚੇ (FIR) ਰੱਦ , ਲਾਡੋਵਾਲ ਟੋਲ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਲੈ ਸਥਾਨਕ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment