ਉਤਰ ਪ੍ਰਦੇਸ਼ : ਇਸ ਸਾਲ ਹੋਲੀ ਦਾ ਤਿਓਹਾਰ 4 ਮਾਰਚ ਨੂੰ ਮਨਾਇਆ ਜਾਣਾ ਹੈ ਇਸ ਵਿਚਾਲੇ ਹੀ ਯੂਪੀ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖ਼ਬਰ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਨੇ ਹੋਲੀ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਉਹਨਾਂ ਨੇ ਹੋਲੀ ਦੇ ਮੌਕੇ ‘ਤੇ ਰਾਜ ਵਿੱਚ ਤਿੰਨ ਦਿਨਾਂ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ਹੋਲੀ ‘ਤੇ 3 ਦਿਨਾਂ ਦੀ ਛੁੱਟੀ ਰਹੇਗੀ। ਯੋਗੀ ਸਰਕਾਰ ਨੇ ਸ਼ੁੱਕਰਵਾਰ ਨੂੰ ਇਸ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰ ਨੇ 2, 3 ਅਤੇ 4 ਮਾਰਚ ਯਾਨੀ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਦਕਿ 1 ਮਾਰਚ ਨੂੰ ਐਤਵਾਰ ਹੈ। ਯਾਨੀ ਐਤਵਾਰ ਤੋਂ ਬੁੱਧਵਾਰ ਤੱਕ ਲਗਾਤਾਰ 4 ਦਿਨਾਂ ਦੀ ਛੁੱਟੀ ਮਿਲੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ 28 ਫਰਵਰੀ ਯਾਨੀ ਸ਼ਨੀਵਾਰ ਨੂੰ ਕੰਮਕਾਜੀ ਦਿਨ ਐਲਾਨਿਆ ਗਿਆ ਹੈ। ਯਾਨੀ, ਇਸ ਦਿਨ ਸਾਰੇ ਵਿਭਾਗ ਖੁੱਲ੍ਹੇ ਰਹਿਣਗੇ ਅਤੇ ਉਨ੍ਹਾਂ ਵਿੱਚ ਕੰਮ ਹੋਵੇਗਾ। ਮਹੀਨੇ ਦੇ ਆਖ਼ਰੀ ਸ਼ਨੀਵਾਰ ਯਾਨੀ 28 ਫਰਵਰੀ ਦੇ ਬਦਲੇ ਸਰਕਾਰ ਨੇ 2 ਮਾਰਚ ਦੀ ਛੁੱਟੀ ਦਿੱਤੀ ਹੈ।
ਹੋਲੀ ‘ਤੇ ਕਿਸੇ ਵੀ ਮੁਲਾਜ਼ਮ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਸੀਐਮ ਯੋਗੀ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਤਨਖ਼ਾਹ ਹੋਲੀ ਤੋਂ ਪਹਿਲਾਂ ਹਰ ਹਾਲ ਵਿੱਚ ਉਹਨਾਂ ਦੇ ਬੈਂਕ ਖ਼ਾਤਿਆਂ ਵਿੱਚ ਪਹੁੰਚ ਜਾਣੀ ਚਾਹੀਦੀ ਹੈ।
ਇਹ ਹੁਕਮ ਸਿਰਫ਼ ਪੱਕੇ ਮੁਲਾਜ਼ਮਾਂ ਲਈ ਹੀ ਨਹੀਂ, ਸਗੋਂ ਕੱਚੇ ਮੁਲਾਜ਼ਮਾਂ (ਕੰਟਰੈਕਟ), ਆਊਟਸੋਰਸਿੰਗ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ‘ਤੇ ਵੀ ਬਰਾਬਰ ਰੂਪ ਵਿੱਚ ਲਾਗੂ ਹੋਵੇਗਾ। ਸੀਐਮ ਨੇ ਦੋ-ਟੂਕ ਕਿਹਾ ਹੈ ਕਿ ਤਨਖ਼ਾਹ ਦੀ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

