ਹਿਮਾਚਲ ਪ੍ਰਦੇਸ਼ : ਮੰਡੀ ਵਿੱਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ‘ਤੇ ਪੰਡੋਹ ਸਥਿਤ ਪੀਵੀਟੀ ਮੋੜ ‘ਤੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਿੰਦਰ ਕੁਮਾਰ ਪੁੱਤਰ ਵਿਜੇ ਕੁਮਾਰ, ਨਿਵਾਸੀ ਪਿੰਡ ਗੋਪਾਲਪੁਰਾ, ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਵਜੋਂ ਹੋਈ ਹੈ।
ਇਹ ਘਟਨਾ ਬੀਤੇ ਕੱਲ੍ਹ ਯਾਨੀ ਐਤਵਾਰ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਕੁਮਾਰ ਆਪਣੇ ਇੱਕ ਸਾਥੀ ਨਾਲ ਬਾਈਕ ‘ਤੇ ਅੰਮ੍ਰਿਤਸਰ ਤੋਂ ਮਣੀਕਰਨ ਸਾਹਿਬ ਜਾ ਰਹੇ ਸਨ। ਇਸੇ ਦੌਰਾਨ ਇੱਕ ਟਰੱਕ ਵੀ ਕੁੱਲੂ ਵੱਲ ਜਾ ਰਿਹਾ ਸੀ। ਪੰਡੋਹ ਦੇ ਪੀਵੀਟੀ (PVT) ਮੋੜ ਨੇੜੇ ਅਚਾਨਕ ਬਾਈਕ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਸਵਾਰ ਸੜਕ ‘ਤੇ ਡਿੱਗ ਗਏ। ਬਾਈਕ ਦੀ ਪਿਛਲੀ ਸੀਟ ‘ਤੇ ਰਾਜੇਂਦਰ ਕੁਮਾਰ ਪੁੱਤਰ ਵਿਜੇ ਕੁਮਾਰ, ਨਿਵਾਸੀ ਗੋਪਾਲਪੁਰ ਕਥੂਨਗਰ, ਤਹਿਸੀਲ ਮਜੀਠਾ, ਜ਼ਿਲ੍ਹਾ ਅੰਮ੍ਰਿਤਸਰ (ਪੰਜਾਬ) ਬੈਠਾ ਸੀ।
ਦੱਸਿਆ ਗਿਆ ਹੈ ਕਿ ਟਰੱਕ ਦੀ ਟੱਕਰ ਰਾਜੇਂਦਰ ਕੁਮਾਰ ਦੀ ਬਾਂਹ ‘ਤੇ ਲੱਗੀ, ਜਿਸ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ‘ਤੇ ਡਿੱਗ ਗਿਆ। ਡਿੱਗਣ ਤੋਂ ਬਾਅਦ ਉਸ ਦਾ ਸਿਰ ਟਰੱਕ ਦੇ ਅਗਲੇ ਟਾਇਰ ਹੇਠਾਂ ਆ ਗਿਆ। ਰਾਜੇਂਦਰ ਕੁਮਾਰ ਦੇ ਨਾਲ ਯਾਤਰਾ ਕਰ ਰਹੇ ਹੋਰ ਬਾਈਕ ਸਵਾਰ ਉਸ ਨੂੰ ਤੁਰੰਤ ਮੰਡੀ ਹਸਪਤਾਲ ਲੈ ਗਏ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮਾਮਲੇ ਦੀ ਪੁਸ਼ਟੀ ਕਰਦਿਆਂ ਐੱਸ.ਪੀ ਮੰਡੀ ਵਿਨੋਦ ਕੁਮਾਰ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਸਬੰਧੀ ਟਰੱਕ ਚਾਲਕ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 281 ਅਤੇ 106(1) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

