ਮੱਧ ਪੂਰਬ ‘ਚ ਵਧਦੇ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

Global Team
2 Min Read

ਨਵੀ ਦਿੱਲੀ : ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਵਿਚਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲਾਤ ਨੂੰ ਚਿੰਤਾਜਨਕ ਦੱਸਦਿਆਂ ਸ਼ਾਂਤੀ ਅਤੇ ਸੰਵਾਦ ਦਾ ਰਾਹ ਅਪਣਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੌਜੂਦਾ ਸੰਕਟ ਦਾ ਹੱਲ ਸਿਰਫ਼ ਗੱਲਬਾਤ ਅਤੇ ਕੂਟਨੀਤਕ ਯਤਨਾਂ ਨਾਲ ਹੀ ਸੰਭਵ ਹੈ।

ਉਨ੍ਹਾਂ ਨੇ ਕਿਹਾ “ਵਿਸ਼ਵ ਵਿੱਚ ਚੱਲ ਰਹੇ ਅਨੇਕਾਂ ਤਣਾਅਵਾਂ ਬਾਰੇ ਭਾਰਤ ਦੀ ਸੋਚ ਸਪੱਸ਼ਟ ਹੈ। ਅਸੀਂ ਹਮੇਸ਼ਾ ਸ਼ਾਂਤੀ ਬਣਾਈ ਰੱਖਣ ਦੀ ਹੀ ਗੱਲ ਕਹੀ ਹੈ। ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ਸਾਡੇ ਲਈ ਡੂੰਘੀ ਚਿੰਤਾ ਦਾ ਵਿਸ਼ਾ ਹੈ। ਗੱਲਬਾਤ ਰਾਹੀਂ ਹੀ ਸਮੱਸਿਆ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਇਸ ਖੇਤਰ ਵਿੱਚ ਮੌਜੂਦ ਸਾਰੇ ਭਾਰਤੀਆਂ ਦੀ ਸੁਰੱਖਿਆ ਲਈ ਅਸੀਂ ਸਾਰੇ ਦੇਸ਼ਾਂ ਦੇ ਨਾਲ ਮਿਲ ਕੇ ਕੰਮ ਕਰਦੇ ਰਹਾਂਗੇ।”

ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਲੋੜ ਪੈਣ ‘ਤੇ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਰਤ ਸਾਰੇ ਸਬੰਧਤ ਦੇਸ਼ਾਂ ਦੇ ਸੰਪਰਕ ਵਿੱਚ ਹੈ ਅਤੇ ਸ਼ਾਂਤੀ ਦੀ ਬਹਾਲੀ ਲਈ ਰਚਨਾਤਮਕ ਭੂਮਿਕਾ ਨਿਭਾਉਣ ਲਈ ਤਿਆਰ ਹੈ।”

ਇਸ ਤੋਂ ਇਲਾਵਾ ਕੇਂਦਰੀ ਮੰਤਰੀ ਪ੍ਰਲਹਾਦ ਜੋਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧ ਵਿੱਚ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਦੇ ਸੰਪਰਕ ਵਿੱਚ ਹੈ। ਮੰਤਰੀ ਨੇ ਦੱਸਿਆ ਕਿ ਜੰਗ ਦੀ ਸਥਿਤੀ ਤੋਂ ਪ੍ਰਭਾਵਿਤ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਸਬੰਧਤ ਦੂਤਾਵਾਸਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment