ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦਾ ਬੈਚ ਸਿੰਗਾਪੁਰ ਵਿਖੇ ਸਿਖਲਾਈ ਲਈ ਰਵਾਨਾ ਕੀਤਾ, ਜਿੱਥੇ ਉਹ ਪ੍ਰਿੰਸੀਪਲ ਟ੍ਰੇਨਿੰਗ ਸੈਂਟਰ ਤੋਂ ਬੱਚਿਆਂ ਨੂੰ ਆਧੁਨਿਕ ਤਰੀਕੇ ਨਾਲ਼ ਪੜ੍ਹਾਉਣ ਦੀ ਸਿਖਲਾਈ ਲੈਣਗੇ। ਇਹ ਸਿੰਗਾਪੁਰ ਜਾਣ ਵਾਲ਼ੇ ਪ੍ਰਿੰਸੀਪਲਾਂ ਦਾ 8ਵਾਂ ਬੈਚ ਹੈ ਤੇ ਇਸ ਦੇ ਨਾਲ਼ ਸਿੰਗਾਪੁਰ ਵਿਖੇ ਸਿਖਲਾਈ ਲਈ ਹੁਣ ਤੱਕ ਭੇਜੇ ਪ੍ਰਿੰਸੀਪਲਾਂ ਦੀ ਗਿਣਤੀ 264 ਹੋ ਗਈ ਹੈ।

ਪੰਜਾਬ ਸੀਐਮ ਭਗਵੰਤ ਮਾਨ ਇਸ ਮੌਕੇ ਉਨ੍ਹਾਂ ਸਭ ਨੂੰ ਰਵਾਨਾ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ ਉਨ੍ਹਾਂ ਟਵੀਟ ਕੀਤਾ ਕਿ “ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇੱਕ ਹੋਰ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਹੋਇਆ। ਇਸ ਮੌਕੇ ਉਨ੍ਹਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੌਸਲਾ ਅਫਜ਼ਾਈ ਕੀਤੀ।”
ਉਨ੍ਹਾਂ ਅੱਗੇ ਕਿਹਾ ਕਿ “ਸਾਡੀ ਸਰਕਾਰ ਦਾ ਮਕਸਦ ਹੈ ਕਿ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਮਿਲੇ। ਇਸ ਲਈ ਅਸੀਂ ਲਗਾਤਾਰ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ, ਤਾਂ ਜੋ ਉਹ ਨਵੇਂ ਤੇ ਆਧੁਨਿਕ ਤਰੀਕੇ ਸਿੱਖ ਕੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾ ਸਕਣ। ਸਾਡਾ ਟੀਚਾ ਸਿਰਫ਼ ਸਕੂਲ ਬਣਾਉਣਾ ਨਹੀਂ, ਸਗੋਂ ਉਹ ਸਿੱਖਿਆ ਪ੍ਰਣਾਲੀ ਤਿਆਰ ਕਰਨਾ ਹੈ ਜੋ ਪੰਜਾਬ ਦੇ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਦੀ ਤਾਕਤ ਦੇਵੇ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

