ਦੇਸ਼ ‘ਚ ਐਲਪੀਜੀ ਦੀ ਕਿੱਲਤ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ

Global Team
3 Min Read

ਨਵੀਂ ਦਿੱਲੀ : ਅਮਰੀਕਾ-ਇਜ਼ਰਾਈਲ ਦੀ ਈਰਾਨ ਨਾਲ ਜੰਗ ਕਾਰਨ ਦੇਸ਼ ਭਰ ਵਿੱਚ LPG ਦੀ ਕਿੱਲਤ ਹੋ ਰਹੀ ਹੈ। ਗੈਸ ਸਿਲੰਡਰ ਲੈਣ ਲਈ ਏਜੰਸੀਆਂ ‘ਤੇ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਦਿੱਲੀ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਰਾਜਾਂ ਵੱਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਲਗਾਈ ਗਈ ਰੋਕ ਕਾਰਨ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਖਾਣਾ ਨਹੀਂ ਬਣ ਪਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ LPG ਸਿਲੰਡਰਾਂ ਦੀ ਭਾਰੀ ਕਿੱਲਤ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਇਹ ਸੰਕਟ ਰੈਸਟੋਰੈਂਟਾਂ, ਹੋਟਲਾਂ ਅਤੇ ਉਦਯੋਗਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ ਅਤੇ ਵਿਆਹਾਂ ਦੇ ਸੀਜ਼ਨ ਵਿੱਚ ਹਜ਼ਾਰਾਂ ਵਿਆਹ ਮੁਲਤਵੀ ਹੋ ਸਕਦੇ ਹਨ।

ਕੇਜਰੀਵਾਲ ਨੇ ਕਿਹਾ, ‘ਇਸ ਵੇਲੇ ਦੇਸ਼ ਬਹੁਤ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਪੂਰੇ ਦੇਸ਼ ਵਿੱਚ LPG ਗੈਸ ਦੀ ਭਾਰੀ ਕਿੱਲਤ ਹੋ ਗਈ ਹੈ। ਸਾਡੇ ਦੇਸ਼ ਵਿੱਚ ਜਿੰਨੀ LPG ਦੀ ਖਪਤ ਹੁੰਦੀ ਹੈ, ਉਸ ਦਾ 60 ਫੀਸਦੀ ਹਿੱਸਾ ਇੰਪੋਰਟ (ਆਯਾਤ) ਹੁੰਦਾ ਹੈ ਅਤੇ ਉਸ 60 ਫੀਸਦੀ ਦਾ 90 ਫੀਸਦੀ ‘ਸਟਰੇਟ ਆਫ ਹੋਰਮੁਜ਼’ ਰਾਹੀਂ ਆਉਂਦਾ ਹੈ। ਹੁਣ ਸਟਰੇਟ ਆਫ ਹੋਰਮੁਜ਼ ਭਾਰਤ ਲਈ ਬੰਦ ਹੋ ਗਿਆ ਹੈ, ਇਸ ਲਈ ਲਗਭਗ 50-55 ਫੀਸਦੀ LPG ਦੀ ਸਪਲਾਈ ਘੱਟ ਗਈ ਹੈ।’

ਹਾਲ ਹੀ ਵਿੱਚ ਘਰੇਲੂ ਅਤੇ ਕਮਰਸ਼ੀਅਲ LPG ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਹੁਣ ਬਾਜ਼ਾਰ ਵਿੱਚ ਕਾਲਾਬਾਜ਼ਾਰੀ ਵੀ ਜ਼ੋਰਾਂ ‘ਤੇ ਹੋ ਰਹੀ ਹੈ। ਉਨ੍ਹਾਂ ਕਿਹਾ, ‘ਇਹ ਇਸ ਲਈ ਹੋ ਰਿਹਾ ਹੈ ਕਿਉਂਕਿ ਇਜ਼ਰਾਈਲ ਅਤੇ ਅਮਰੀਕਾ ਨੇ ਈਰਾਨ ‘ਤੇ ਹਮਲਾ ਕੀਤਾ ਹੈ ਅਤੇ ਈਰਾਨ ਨੇ ਕਿਹਾ ਹੈ ਕਿ ਸਿਰਫ਼ ਉਸ ਦੇ ਦੋਸਤ ਦੇਸ਼ਾਂ ਜਿਵੇਂ ਕਿ ਰੂਸ ਅਤੇ ਚੀਨ ਦੇ ਜਹਾਜ਼ਾਂ ਨੂੰ ਹੀ ਲੰਘਣ ਦਿੱਤਾ ਜਾਵੇਗਾ।’ ਕੇਜਰੀਵਾਲ ਨੇ ਕੇਂਦਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ, ਨਹੀਂ ਤਾਂ ਦੇਸ਼ ਵਿਆਪੀ ਆਰਥਿਕ ਅਤੇ ਸਮਾਜਿਕ ਸੰਕਟ ਡੂੰਘਾ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment