ਹਾਰਦਿਕ ਪੰਡਯਾ ਖਿਲਾਫ ਸ਼ਿਕਾਇਤ ਦਰਜ; ਲੱਗੇ ਗੰਭੀਰ ਇਲਜ਼ਾਮ!

Global Team
2 Min Read

ਨਵੀ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਆਲਰਾਊਂਡਰ ਹਾਰਦਿਕ ਪੰਡਯਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਨ੍ਹਾਂ ਖਿਲਾਫ਼ ਪੁਣੇ ਵਿੱਚ ਤਿਰੰਗੇ ਦੇ ਅਪਮਾਨ ਦੇ ਦੋਸ਼ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਾਮਲੇ ਦੀ ਜਾਂਚ ਸ਼ਿਵਾਜੀਨਗਰ ਪੁਲਿਸ ਕਰ ਰਹੀ ਹੈ।

ਬੀਤੇ ਐਤਵਾਰ ਭਾਰਤੀ ਟੀਮ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਤੀਜੀ ਵਾਰ ਟੀ-20 ਵਰਲਡ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਸੀ। ਭਾਰਤ ਵਰਲਡ ਕ੍ਰਿਕਟ ਵਿੱਚ ਅਜਿਹੀ ਪਹਿਲੀ ਟੀਮ ਬਣ ਗਈ ਹੈ, ਜਿਸ ਨੇ ਆਪਣੇ ਖਿਤਾਬ ਦਾ ਬਚਾਅ ਕੀਤਾ। ਭਾਰਤ ਦੀ ਜਿੱਤ ਤੋਂ ਬਾਅਦ ਸਾਰੇ ਖਿਡਾਰੀ ਜਸ਼ਨ ਵਿੱਚ ਡੁੱਬ ਗਏ।

ਪੁਣੇ ਦੇ ਇੱਕ ਵਕੀਲ ਨੇ ਦੋਸ਼ ਲਗਾਇਆ ਹੈ ਕਿ ਪਾਂਡਿਆ ਨੇ ਜਿੱਤ ਦੇ ਜਸ਼ਨਾਂ ਦੌਰਾਨ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ। ਪੁਣੇ ਪੁਲਿਸ ਨੂੰ ਇਸ ਮਾਮਲੇ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕਰਨ ਲਈ ਕਿਹਾ ਗਿਆ। ਸ਼ਿਕਾਇਤਕਰਤਾ ਵਕੀਲ ਵਾਜਿਦ ਖਾਨ ਨੇ ਦੱਸਿਆ ਕਿ ਟੀ-20 ਵਿਸ਼ਵ ਕੱਪ ਵਿੱਚ ਨਿਊਜ਼ੀਲੈਂਡ ਵਿਰੁੱਧ ਭਾਰਤ ਦੀ ਜਿੱਤ ਤੋਂ ਬਾਅਦ ਅਹਿਮਦਾਬਾਦ ਸਟੇਡੀਅਮ ਵਿੱਚ ਜਸ਼ਨ ਦੌਰਾਨ ਹਾਰਦਿਕ ਪੰਡਯਾ ਨੇ ਆਪਣੇ ਸਰੀਰ ‘ਤੇ ਭਾਰਤੀ ਝੰਡਾ ਲਪੇਟਿਆ ਅਤੇ ਮੈਦਾਨ ਵਿੱਚ ਜਸ਼ਨ ਮਨਾਉਂਦੇ ਸਮੇਂ ਅਣਉਚਿਤ ਵਿਵਹਾਰ ਕੀਤਾ।

ਜ਼ਿਕਰਯੋਗ ਹੈ ਕਿ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਝੰਡਾ ਦੇਸ਼ ਦੀ ਸ਼ਾਨ ਅਤੇ ਸਨਮਾਨ ਦਾ ਪ੍ਰਤੀਕ ਹੈ। ਵਕੀਲ ਦਾ ਕਹਿਣਾ ਹੈ ਕਿ ਭਾਰਤੀ ਝੰਡੇ ਨਾਲ ਅਜਿਹਾ ਵਿਵਹਾਰ ਕਾਨੂੰਨ ਦੀ ਉਲੰਘਣਾ ਮੰਨਿਆ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰੇ ਅਤੇ ਸਬੰਧਤ ਕਾਨੂੰਨਾਂ ਤਹਿਤ ਕਾਰਵਾਈ ਕਰੇ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਰਾਸ਼ਟਰੀ ਝੰਡੇ ਦਾ ਸਤਿਕਾਰ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਨੂੰਨੀ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment