ਬਾਲੇਨ ਸ਼ਾਹ ਬਣੇ ਨੇਪਾਲ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ; ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਚੁਕਾਈ ਸਹੁੰ

Global Team
2 Min Read

ਕਾਠਮਾਂਡੂ : ਨੇਪਾਲ ਵਿੱਚ ਬਾਲੇਨ ਯੁੱਗ ਦੀ ਸ਼ੁਰੂਆਤ ਹੋ ਗਈ ਹੈ। 35 ਸਾਲਾਂ ਦੇ ਬਾਲੇਂਦਰ ਸ਼ਾਹ ਉਰਫ਼ ਬਾਲੇਨ ਨੇਪਾਲ ਦੇ 47ਵੇਂ ਪ੍ਰਧਾਨ ਮੰਤਰੀ ਬਣ ਗਏ ਹਨ, ਉਨ੍ਹਾਂ ਨੇ ਅੱਜ ਪੀ.ਐਮ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਸੰਵਿਧਾਨ ਦੇ ਨਿਯਮਾਂ ਤਹਿਤ ਬਾਲੇਨ ਨੂੰ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ।

ਰਾਸ਼ਟਰਪਤੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਨੇਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੇ ਸ਼ੁੱਕਰਵਾਰ ਨੂੰ ਕਾਠਮਾਂਡੂ ਮੈਟਰੋਪੋਲੀਟਨ ਸਿਟੀ ਦੇ ਸਾਬਕਾ ਮੇਅਰ ਬਾਲੇਨ ਸ਼ਾਹ ਨੂੰ ਸੰਵਿਧਾਨ ਦੀ ਧਾਰਾ 76(1) ਤਹਿਤ ਇਸ ਅਹੁਦੇ ‘ਤੇ ਨਿਯੁਕਤ ਕੀਤਾ ਹੈ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ‘ਸ਼ੀਤਲ ਨਿਵਾਸ’ ਵਿੱਚ ਹੋਇਆ। ਬਾਲੇਨ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦਾ ਵੀ ਸਹੁੰ ਚੁੱਕ ਸਮਾਗਮ ਹੋਇਆ। ਇਹ ਸਹੁੰ ਚੁੱਕ ਸਮਾਗਮ ਕਾਫੀ ਖ਼ਾਸ ਰਿਹਾ।

ਦੱਸ ਦਈਏ ਕਿ 35 ਸਾਲ ਦੇ ਬਾਲੇਨ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਪੀ.ਐਮ. ਬਣੇ ਹਨ। ਉਨ੍ਹਾਂ ਨੇ ਸਾਂਸਦ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਪਣਾ ਪਹਿਲਾ ਸੰਦੇਸ਼ ਇੱਕ ਰੈਪ ਗਾਣੇ ਰਾਹੀਂ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਨੇ ਭ੍ਰਿਸ਼ਟਾਚਾਰ, ਸਿਸਟਮ ਵਿੱਚ ਬਦਲਾਅ ਅਤੇ ਨੌਜਵਾਨਾਂ ਦਾ ਜ਼ਿਕਰ ਕੀਤਾ। ਬਾਲੇਨ ਦੀ ਪਾਰਟੀ ਰਾਸ਼ਟਰੀ ਸੁਤੰਤਰ ਪਾਰਟੀ (RSP) ਨੇ 5 ਮਾਰਚ ਦੀਆਂ ਚੋਣਾਂ ਵਿੱਚ ਜਿੱਤ ਦਰਜ ਕੀਤੀ ਸੀ। ਕਾਰਜਕਾਰੀ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨੇ ਕਿਹਾ ਕਿ ਦੇਸ਼ ਦਾ ਭਵਿੱਖ ਹੁਣ ਨੌਜਵਾਨਾਂ ਦੇ ਹੱਥਾਂ ਵਿੱਚ ਹੈ ਅਤੇ ਨਵੀਂ ਸਰਕਾਰ ਤੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਉਮੀਦ ਹੈ।

ਨਵੀਂ ਸਰਕਾਰ ਵਿੱਚ ਮੰਤਰੀ ਮੰਡਲ ਦਾ ਗਠਨ ਵੀ ਸ਼ੁਰੂ ਹੋ ਗਿਆ ਹੈ। ਸੁਧਨ ਗੁਰੁੰਗ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ, ਜਿਨ੍ਹਾਂ ‘ਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਹੋਵੇਗੀ। ਉੱਥੇ ਹੀ ਸ਼ਿਸ਼ਿਰ ਖ਼ਨਾਲ ਨੂੰ ਵਿਦੇਸ਼ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ, ਜੋ ਨੇਪਾਲ ਦੀ ਕੂਟਨੀਤੀ ਅਤੇ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣਗੇ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment