ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ ‘ਤੇ ਟ੍ਰੋਲਿੰਗ ਨੂੰ ਲੈ ਕੇ ਦਿੱਤਾ ਕਰਾਰਾ ਜਵਾਬ; ਪੜ੍ਹੋ ਕੀ ਕਿਹਾ

Global Team
2 Min Read

ਚੰਡੀਗੜ੍ਹ : ਪੰਜਾਬੀ ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਇਨ੍ਹੀ ਦਿਨੀ ਵਿਵਾਦਾਂ ‘ਚ ਘਿਰੇ ਹੋਏ ਹਨ। ਗੁਰਪ੍ਰੀਤ ਘੁੱਗੀ ਨੇ ਹੁਣ ਸੋਸ਼ਲ ਮੀਡੀਆ ‘ਤੇ ਟ੍ਰੋਲਿੰਗ ਨੂੰ ਲੈ ਕੇ ਚੁੱਪੀ ਤੋੜੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦਰਅਸਲ, ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਇਕ ਅਦਾਕਾਰਾ ਅਤੇ ਗੁਰਪ੍ਰੀਤ ਘੁੱਗੀ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਵਿਚਾਲੇ ਨਿੱਜੀ ਸਬੰਧ ਸਨ, ਜਿਸ ਕਾਰਨ ਅਦਾਕਾਰਾ ਗਰਭਵਤੀ ਹੋ ਗਈ। ਇੰਨਾ ਹੀ ਨਹੀਂ, ਇਹ ਵੀ ਕਿਹਾ ਜਾ ਰਿਹਾ ਹੈ ਕਿ ਮਾਮਲੇ ਨੂੰ ਦਬਾਉਣ ਲਈ ਗੁਰਪ੍ਰੀਤ ਘੁੱਗੀ ਨੇ 5 ਕਰੋੜ ਰੁਪਏ ਦਾ ਸਮਝੌਤਾ ਕੀਤਾ ਹੈ।

ਗੁਰਪ੍ਰੀਤ ਘੁੱਗੀ ਦਾ ਕਹਿਣਾ ਹੈ ਕਿ ਕੁਝ ਨੌਜਵਾਨ ਅਤੇ ਸੋਸ਼ਲ ਮੀਡੀਆ ਪੇਜ ‘ਪੇਡ ਪ੍ਰਮੋਸ਼ਨ’ਤਹਿਤ ਭੜਕਾਊ ਅਤੇ ਗਲਤ ਜਾਣਕਾਰੀ ਸਾਂਝੀ ਕਰ ਰਹੇ ਹਨ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਸਾਖ ਸਗੋਂ ਸਮਾਜ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਮਝਦਾਰ ਵਿਅਕਤੀ ਹਮੇਸ਼ਾ ਗੰਦਗੀ ਤੋਂ ਬਚ ਕੇ ਖ਼ੁਦ ਨੂੰ ਸਾਫ਼ ਰੱਖਣਾ ਸਿੱਖਦਾ ਹੈ।

ਗੁਰਪ੍ਰੀਤ ਘੁੱਗੀ ਨੇ ਦੱਸਿਆ ਕਿ ਇਸ ਮਾਮਲੇ ਦੀ ਸ਼ਿਕਾਇਤ ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਸ਼ਾਖਾ ਵਿੱਚ ਦਰਜ ਕਰਵਾ ਦਿੱਤੀ ਗਈ ਹੈ ਅਤੇ ਲੋੜ ਪੈਣ ‘ਤੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। ਇੰਡਸਟਰੀ ਵਿੱਚ 35-40 ਸਾਲ ਕੰਮ ਕਰਨ ਤੋਂ ਬਾਅਦ ਇਹ ਸਭ ਨਵੀਆਂ ਚੀਜ਼ਾਂ ਨਹੀਂ ਹਨ ਅਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੀਆਂ। ਉਨ੍ਹਾਂ ਕਿਹਾ ਕਿ ਲੋਕ ਹੁਣ ਮਦਦ ਕਰਨ ਦੀ ਬਜਾਏ ਸਿਰਫ਼ ਫਾਇਦੇ ਬਾਰੇ ਸੋਚਦੇ ਹਨ ਅਤੇ ਸੋਸ਼ਲ ਮੀਡੀਆ ‘ਤੇ ਵੀ ਇਹੀ ਰੁਝਾਨ ਵਧ ਰਿਹਾ ਹੈ, ਜਿੱਥੇ ਵਿਊਜ਼ ਅਤੇ ਪੈਸੇ ਲਈ ਕਿਸੇ ਦੀ ਇੱਜ਼ਤ ਨਾਲ ਖੇਡਿਆ ਜਾ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment