ਫੌਜ ਵੱਲੋਂ ਸੁੱਕੇ ਦੁੱਧ ਦੀ ਖੇਪ ਰੱਦ ਹੋਣ ਤੋਂ ਬਾਅਦ ਵੱਡੀ ਕਾਰਵਾਈ; 3 ਅਧਿਕਾਰੀਆਂ ‘ਤੇ ਡਿੱਗੀ ਗਾਜ!

Global Team
2 Min Read

ਲੁਧਿਆਣਾ : ਭਾਰਤੀ ਸੈਨਾ ਵੱਲੋਂ ਵੇਰਕਾ ਦੇ ਮਿਲਕ ਪਾਊਡਰ ਦੇ ਸੈਂਪਲ ਫੇਲ੍ਹ ਪਾਏ ਗਏ ਹਨ। ਮਿਲਕ ਪਾਊਡਰ ਦੇ ਸੈਂਪਲਾਂ ਦੀ ਗੁਣਵੱਤਾ ਮਿਆਰੀ ਮਾਪਦੰਡਾਂ ‘ਤੇ ਖਰੀ ਨਹੀਂ ਉਤਰੀ ਹੈ। ਇਸ ਲਈ ਇਹਨਾਂ ਨੂੰ ਰਿਜੈਕਟ ਕਰ ਦਿੱਤਾ ਗਿਆ। ਇਹ ਵੀ ਜਾਣਕਾਰੀ ਸਾਹਮਣੇ ਵੇਰਕਾ ਬ੍ਰਾਂਡ ਦੇ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਹੋਣ ਤੋਂ ਬਾਅਦ 3 ਅਧਿਕਾਰੀਆਂ ‘ਤੇ ਗਾਜ ਡਿੱਗੀ ਹੈ। ਲੁਧਿਆਣਾ ਮਿਲਕ ਪਲਾਂਟ ਦੇ ਜੀਐਮ ਦਲਜੀਤ ਸਿੰਘ ਸਣੇ 3 ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਹੁਕਮ ਸ਼ੁੱਕਰਵਾਰ ਨੂੰ ਮਿਲਕਫੈੱਡ ਦੇ ਐਮਡੀ ਰਾਹੁਲ ਗੁਪਤਾ ਵੱਲੋਂ ਜਾਰੀ ਕੀਤੇ ਗਏ।

ਦਰਅਸਲ, ਭਾਰਤੀ ਸੈਨਾ ਦੀ ਜਾਂਚ ਵਿੱਚ ਸਪਲਾਈ ਕੀਤੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਪਾਏ ਗਏ ਸਨ। ਇਸ ਤੋਂ ਬਾਅਦ ਕਰੀਬ 125 ਮੀਟ੍ਰਿਕ ਟਨ ਦੀ ਖੇਪ ਨੂੰ ਕੁਆਲਿਟੀ ਮਿਆਰਾਂ ‘ਤੇ ਖਰੀ ਨਾ ਉਤਰਨ ਕਾਰਨ ਵਾਪਸ ਮੋੜ ਦਿੱਤਾ ਗਿਆ। ਸੈਨਾ ਵੱਲੋਂ ਜਾਰੀ ਨੋਟਿਸ ਵਿੱਚ 7 ਦਿਨਾਂ ਦੇ ਅੰਦਰ ਇਹਨਾਂ ਨਮੂਨਿਆਂ ਨੂੰ ਵਾਪਿਸ ਲਿਜਾਣ ਲਈ ਵੀ ਕਿਹਾ ਗਿਆ । ਇਸ ਦੇ ਨਾਲ ਹੀ ਕਿਹਾ ਗਿਆ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਨਮੂਨੇ ਨਾ ਲਏ ਗਏ, ਤਾਂ ਉਹਨਾਂ ਨੂੰ ਅਧਿਕਾਰੀਆਂ ਦੀ ਕਮੇਟੀ ਦੁਆਰਾ ਨਸ਼ਟ ਕਰ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਕੋਈ ਦਾਅਵਾ ਸਵੀਕਾਰ ਨਹੀਂ ਕੀਤਾ ਜਾਵੇਗਾ।

ਵਿਵਾਦ ਵਧਣ ‘ਤੇ ਵਿਭਾਗ ਨੇ ‘ਫੈਕਟ ਫਾਈਂਡਿੰਗ ਕਮੇਟੀ’ ਗਠਿਤ ਕੀਤੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਮੀਡੀਆ ਤੋਂ ਪਤਾ ਲੱਗਾ ਹੈ ਕਿ ਦੋ ਸੈਂਪਲ ਫੇਲ੍ਹ ਹੋਏ ਹਨ। ਵੇਰਕਾ ਆਪਣੇ ਪੱਧਰ ‘ਤੇ ਜਾਂਚ ਕਰ ਰਿਹਾ ਹੈ। ਜੇਕਰ ਲੋੜ ਪਈ ਤਾਂ ਫੂਡ ਸਪਲਾਈ ਵਿਭਾਗ ਵੀ ਜਾਂਚ ਕਰੇਗਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment