ਪੱਛਮੀ ਏਸ਼ੀਆ ਤਣਾਅ ਦਰਮਿਆਨ PM ਮੋਦੀ ਦੀ ਪ੍ਰਧਾਨਗੀ ਹੇਠ CCS ਦੀ ਅਹਿਮ ਮੀਟਿੰਗ

Global Team
2 Min Read

ਨਵੀ ਦਿੱਲੀ: ਪ੍ਰਧਾਨ ਮੰਤਰੀ ਨਿਵਾਸ ਵਿਖੇ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਕਮੇਟੀ ਆਨ ਸਕਿਓਰਿਟੀ (CCS) ਦੀ ਮੀਟਿੰਗ ਹੋਈ। ਇਸ ਵਿੱਚ ਪੱਛਮੀ ਏਸ਼ੀਆ ਵਿੱਚ ਜਾਰੀ ਸੰਘਰਸ਼ ਕਾਰਨ ਭਾਰਤ ਵਿੱਚ ਮੌਜੂਦਾ ਹਾਲਾਤ ਦੀ ਸਮੀਖਿਆ ਕੀਤ ਵੱਖ-ਵੱਖ ਮੰਤਰਾਲਿਆਂ ਵੱਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ ਅਤੇ ਅਗਲੀ ਰਣਨੀਤੀ ‘ਤੇ ਚਰਚਾ ਹੋਈ। ਇਸ ਮੁੱਦੇ ‘ਤੇ ਇਹ ਦੂਜੀ ਵਿਸ਼ੇਸ਼ ਮੀਟਿੰਗ ਸੀ।

ਮੀਟਿੰਗ ਵਿੱਚ ਅਮਿਤ ਸ਼ਾਹ, ਐਸ ਜੈਸ਼ੰਕਰ, ਨਿਰਮਲਾ ਸੀਤਾਰਮਨ, ਪੀਯੂਸ਼ ਗੋਇਲ, ਸ਼ਿਵਰਾਜ ਸਿੰਘ ਚੌਹਾਨ, ਜੇਪੀ ਨੱਡਾ, ਅਸ਼ਵਨੀ ਵੈਸ਼ਨਵ, ਮਨੋਹਰ ਲਾਲ ਖੱਟਰ, ਪ੍ਰਹਿਲਾਦ ਜੋਸ਼ੀ, ਕਿੰਜਰਾਪੂ ਰਾਮਮੋਹਨ ਨਾਇਡੂ ਅਤੇ ਹਰਦੀਪ ਸਿੰਘ ਪੁਰੀ ਸਮੇਤ ਕਈ ਕੇਂਦਰੀ ਮੰਤਰੀ ਸ਼ਾਮਲ ਹੋਏ।

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਪੀਐਮ ਦੇ ਮੁੱਖ ਸਕੱਤਰ ਪੀ.ਕੇ. ਮਿਸ਼ਰਾ, ਸ਼ਕਤੀਕਾਂਤ ਦਾਸ ਅਤੇ ਕੈਬਨਿਟ ਸਕੱਤਰ ਟੀ.ਵੀ. ਸੋਮਨਾਥਨ ਵੀ ਮੀਟਿੰਗ ਵਿੱਚ ਹਾਜ਼ਰ ਸਨ। ਇਸ ਦੌਰਾਨ ਆਮ ਲੋਕਾਂ ਦੀਆਂ ਜ਼ਰੂਰੀ ਲੋੜਾਂ ਜਿਵੇਂ ਕਿ ਖਾਧ ਪਦਾਰਥ, ਐਲਪੀਜੀ ਅਤੇ ਪੈਟਰੋਲ-ਡੀਜ਼ਲ ਦੀ ਉਪਲਬਧਤਾ ‘ਤੇ ਚਰਚਾ ਕੀਤੀ ਗਈ।

ਕੈਬਨਿਟ ਸਕੱਤਰ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦਾਂ, ਖਾਸ ਕਰਕੇ ਐਲਪੀਜੀ (LPG) ਅਤੇ ਐਲਐਨਜੀ (LNG) ਦੀ ਸਪਲਾਈ ਯਕੀਨੀ ਬਣਾਉਣ ਲਈ ਕਦਮ ਚੁੱਕੇ ਗਏ ਹਨ। ਐਲਪੀਜੀ ਅਤੇ ਐਲਐਨਜੀ ਹੁਣ ਵੱਖ-ਵੱਖ ਦੇਸ਼ਾਂ ਤੋਂ ਮੰਗਵਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਘਰੇਲੂ ਖਪਤਕਾਰਾਂ ਲਈ ਐਲਪੀਜੀ ਦੀਆਂ ਕੀਮਤਾਂ ਅਜੇ ਸਥਿਰ ਹਨ ਅਤੇ ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਰੋਕਣ ਲਈ ਨਿਯਮਤ ਕਾਰਵਾਈ ਕੀਤੀ ਜਾ ਰਹੀ ਹੈ।

ਪਾਈਪਡ ਨੈਚੁਰਲ ਗੈਸ ਕੁਨੈਕਸ਼ਨ ਵਧਾਉਣ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ। ਗਰਮੀਆਂ ਵਿੱਚ ਬਿਜਲੀ ਦੀ ਕਮੀ ਨਾ ਹੋਵੇ, ਇਸ ਲਈ ਗੈਸ ਅਧਾਰਤ ਬਿਜਲੀ ਪਲਾਂਟਾਂ ਨੂੰ ਕੁਝ ਛੋਟ ਦਿੱਤੀ ਗਈ ਹੈ ਅਤੇ ਥਰਮਲ ਪਾਵਰ ਸਟੇਸ਼ਨਾਂ ਤੱਕ ਵੱਧ ਕੋਇਲਾ ਪਹੁੰਚਾਉਣ ਲਈ ਕਦਮ ਚੁੱਕੇ ਗਏ ਹਨ। ਖੇਤੀਬਾੜੀ, ਸ਼ਹਿਰੀ ਹਵਾਬਾਜ਼ੀ, ਸ਼ਿਪਿੰਗ ਅਤੇ ਲੌਜਿਸਟਿਕਸ ਵਰਗੇ ਹੋਰ ਖੇਤਰਾਂ ਵਿੱਚ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਉਪਾਵਾਂ ‘ਤੇ ਵੀ ਚਰਚਾ ਕੀਤੀ ਗਈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment