ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ

Global Team
3 Min Read

ਚੰਡੀਗੜ੍ਹ:  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

Share This Article
Leave a Comment