SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ; ਜਾਣੋ ਕਿਹੜੇ ਦਿਨ ਹੋਵੇਗੀ ਅਹਿਮ ਇਕੱਤਰਤਾ

Global Team
2 Min Read

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ।

ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ।

ਦੱਸ ਦਈਏ ਕਿ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment