ਨਿਊਜ਼ ਡੈਸਕ: ਈਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਜੰਗਬੰਦੀ ਤੋਂ ਬਾਅਦ ਵੀ ਮੱਧ ਪੂਰਬ ਵਿਚ ਤਣਾਅ ਦਾ ਮਾਹੌਲ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਲਗਾਤਾਰ ਈਰਾਨ ਨੂੰ ਧਮਕੀਆਂ ਦੇ ਰਹੇ ਹਨ। ਇਨ੍ਹਾਂ ਦੇਸ਼ਾਂ ਵਿਚਾਲੇ ਫਿਰ ਤੋਂ ਜੰਗ ਸ਼ੁਰੂ ਹੋਣ ਦਾ ਖਦਸ਼ਾ ਹੈ। ਮੱਧ ਪੂਰਬ ਦੇ ਇਸ ਹਾਲਾਤ ਦੇ ਵਿਚਕਾਰ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।
ਹਾਸਿਲ ਜਾਣਕਾਰੀ ਅਨੁਸਾਰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਫੋਨ ‘ਤੇ 40 ਮਿੰਟ ਗੱਲਬਾਤ ਹੋਈ ਹੈ। ਅਮਰੀਕੀ ਰਾਜਦੂਤ ਸਰਜੀਓ ਗੋਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸਟ੍ਰੇਟ ਆਫ ਹਾਰਮੁਜ਼ ਦੀ ਨਾਕਾਬੰਦੀ ਦੇ ਮੁੱਦੇ ‘ਤੇ ਚਰਚਾ ਕੀਤੀ ਹੈ। ਅਮਰੀਕੀ ਰਾਜਦੂਤ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਅਤੇ ਹਫ਼ਤਿਆਂ ਵਿੱਚ ਭਾਰਤ ਅਤੇ ਅਮਰੀਕਾ ਦਰਮਿਆਨ ਊਰਜਾ ਸਮੇਤ ਕਈ ਅਹਿਮ ਸਮਝੌਤਿਆਂ ਦੀ ਉਮੀਦ ਹੈ।
ਸਰਜੀਓ ਗੋਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ, ”ਮੈਂ ਸਿਰਫ ਇਹ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਸਾਰੇ ਤੁਹਾਨੂੰ ਪਿਆਰ ਕਰਦੇ ਹਾਂ। ਸਰਜੀਓ ਗੋਰ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਸਬੰਧ ਮਜ਼ਬੂਤ ਸਥਿਤੀ ਵਿੱਚ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਡੋਨਾਲਡ ਟਰੰਪ ਨਾਲ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ ਹੈ। ਪੀਐਮ ਮੋਦੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਕਿਹਾ – “ਮੈਨੂੰ ਮੇਰੇ ਦੋਸਤ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇੱਕ ਕਾਲ ਆਇਆ। ਅਸੀਂ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਦੀ ਸਮੀਖਿਆ ਕੀਤੀ।ਅਸੀਂ ਸਾਰੇ ਖੇਤਰਾਂ ਵਿੱਚ ਸਾਡੀ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਾਂ। ਅਸੀਂ ਪੱਛਮੀ ਏਸ਼ੀਆ ਦੀ ਸਥਿਤੀ ‘ਤੇ ਵੀ ਚਰਚਾ ਕੀਤੀ ਅਤੇ ਹੋਰਮੁਜ਼ ਜਲਡਮਰੂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੇ ਮਹੱਤਵ ‘ਤੇ ਜ਼ੋਰ ਦਿੱਤਾ।
Received a call from my friend President Donald Trump. We reviewed the substantial progress achieved in our bilateral cooperation in various sectors. We are committed to further strengthening our Comprehensive Global Strategic Partnership in all areas. We also discussed the…
— Narendra Modi (@narendramodi) April 14, 2026
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

