ਅਮਰੀਕਾ ਦਾ ਦਾਅਵਾ, ਚੀਨ ਈਰਾਨ ਨੂੰ ਨਹੀਂ ਦੇਵੇਗਾ ਹਥਿਆਰ

Global Team
2 Min Read

ਨਿਊਜ਼ ਡੈਸਕ: ਪੱਛਮੀ ਏਸ਼ੀਆ ‘ਚ ਚੱਲ ਰਹੇ ਤਣਾਅ ਦਰਮਿਆਨ ਅਮਰੀਕਾ ਨੇ ਚੀਨ ਅਤੇ ਈਰਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਮਰੀਕੀ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਕਿਹਾ ਹੈ ਕਿ ਚੀਨ ਨੇ ਅਮਰੀਕਾ ਨੂੰ ਭਰੋਸਾ ਦਿੱਤਾ ਹੈ ਕਿ ਉਹ ਈਰਾਨ ਨੂੰ ਕਿਸੇ ਵੀ ਤਰ੍ਹਾਂ ਦੇ ਹਥਿਆਰਾਂ ਦੀ ਸਪਲਾਈ ਨਹੀਂ ਕਰੇਗਾ।

ਪ੍ਰੈੱਸ ਕਾਨਫਰੰਸ ‘ਚ ਪੀਟ ਹੇਗਸੇਥ ਨੇ ਕਿਹਾ ਕਿ ਅਮਰੀਕਾ ਅਤੇ ਚੀਨ ਦੀ ਚੋਟੀ ਦੀ ਲੀਡਰਸ਼ਿਪ ਵਿਚਾਲੇ ਸਿੱਧੀ ਗੱਲਬਾਤ ਹੋਈ ਹੈ। ਅਮਰੀਕੀ ਰਾਸ਼ਟਰਪਤੀ ਅਤੇ ਚੀਨੀ ਰਾਸ਼ਟਰਪਤੀ ਵਿਚਾਲੇ ਗੱਲਬਾਤ ਤੋਂ ਬਾਅਦ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਈਰਾਨ ਨੂੰ ਹਥਿਆਰ ਭੇਜਣ ਦੀ ਕੋਈ ਯੋਜਨਾ ਨਹੀਂ ਹੈ।

ਅਮਰੀਕੀ ਰੱਖਿਆ ਮੰਤਰੀ ਨੇ ਈਰਾਨ ਨੂੰ ਚਿਤਾਵਨੀ ਦਿੱਤੀ ਕਿ ਉਸ ਨੂੰ ਸੋਚ ਸਮਝ ਕੇ ਫੈਸਲਾ ਲੈਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਇਹ ਯਕੀਨੀ ਬਣਾਏਗਾ ਕਿ ਈਰਾਨ ਕਿਸੇ ਵੀ ਹਾਲਤ ‘ਚ ਪ੍ਰਮਾਣੂ ਹਥਿਆਰ ਹਾਸਿਲ ਨਾ ਕਰ ਸਕੇ। ਅਮਰੀਕਾ ਨੇ ਦੱਸਿਆ ਕਿ ਉਹ ਬਹੁਤ ਹੀ ਸੀਮਤ ਫੌਜੀ ਸਾਧਨਾਂ ਨਾਲ ਈਰਾਨ ‘ਤੇ ਜਲ ਸੈਨਾ ਦੀ ਨਾਕਾਬੰਦੀ ਕਰ ਰਿਹਾ ਹੈ। ਹੁਣ ਤੱਕ ਕਈ ਜਹਾਜ਼ ਚੇਤਾਵਨੀ ਤੋਂ ਬਾਅਦ ਆਪਣਾ ਰਸਤਾ ਬਦਲ ਚੁੱਕੇ ਹਨ, ਜਦੋਂਕਿ ਕਿਸੇ ਵੀ ਜਹਾਜ਼ ਨੂੰ ਜ਼ਬਰਦਸਤੀ ਨਹੀਂ ਰੋਕਿਆ ਗਿਆ। ਅਮਰੀਕੀ ਫੌਜੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਫੌਜਾਂ ਕਿਸੇ ਵੀ ਸਮੇਂ ਕਾਰਵਾਈ ਲਈ ਤਿਆਰ ਹਨ। ਜੇਕਰ ਸਥਿਤੀ ਵਿਗੜਦੀ ਹੈ, ਤਾਂ ਤੁਰੰਤ ਜਵਾਬ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment