ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਪਿਤਾ ਦਾ ਦਿਹਾਂਤ; ਸੀਐਮ ਮਾਨ, ਕੇਜਰੀਵਾਲ ਸਮੇਤ ‘ਆਪ’ ਆਗੂਆਂ ਨੇ ਪ੍ਰਗਟਾਇਆ ਦੁੱਖ

Global Team
2 Min Read

ਨਵੀ ਦਿੱਲੀ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਮਾਰਲੇਨਾ ਦੇ ਪਿਤਾ ਵਿਜੇ ਕੁਮਾਰ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ‘ਆਪ’ ਆਗੂਆਂ ਨੇ ਐਕਸ (X) ‘ਤੇ ਪੋਸਟ ਕਰਕੇ ਦੁੱਖ ਪ੍ਰਗਟ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਅਤੇ ਕਿਹਾ ਕਿ “ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਪਿਤਾ ਵਿਜੇ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ।ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਿੱਖਿਆ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਰਾਹੀਂ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਕੀਤਾ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ਼ ਦਿਲੋਂ ਹਮਦਰਦੀ। ਪਰਮਾਤਮਾ ਦੇ ਚਰਨਾਂ ‘ਚ ਅਰਦਾਸ, ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਕਸ ਪੋਸਟ ‘ਤੇ ਲਿਖਿਆ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।

‘ਆਪ’ ਸਰਕਾਰ ਵਿੱਚ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਖ਼ਬਰ ਬਹੁਤ ਹੀ ਦੁਖਦਾਈ ਹੈ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਿੱਖਿਆ ਅਤੇ ਕਦਰਾਂ-ਕੀਮਤਾਂ ‘ਤੇ ਆਧਾਰਿਤ ਜਿਊਂਦਿਆਂ ਸਮਾਜ ਨੂੰ ਸਮਰਪਿਤ ਕੀਤਾ। ਇਸ ਔਖੇ ਸਮੇਂ ਵਿੱਚ ਆਤਿਸ਼ੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਪ੍ਰਮਾਤਮਾ ਉਨ੍ਹਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ੇ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment