ਆਸਟ੍ਰੇਲੀਆ ਤੋਂ 11 ਪੰਜਾਬੀ ਡਿਪੋਰਟ ਹੋ ਕੇ ਅੱਜ ਪੁੱਜਣਗੇ ਦਿੱਲੀ, ਸੀਐੱਮ ਮਾਨ ਖੁਦ ਕਰਨਗੇ ਰਿਸੀਵ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਸਟ੍ਰੇਲੀਆ ਤੋਂ ਅੱਜ 11 ਪੰਜਾਬੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜਿਆ ਜਾ ਰਿਹਾ ਹੈ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਦਿੱਲੀ ਜਾ ਕੇ ਇਨ੍ਹਾਂ ਨੂੰ ਰਿਸੀਵ ਕਰਨਗੇ ਅਤੇ ਰਾਤ ਤੱਕ ਦਿੱਲੀ ਪਹੁੰਚ ਜਾਣਗੇ।

ਸੀਐਮ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਮਿਲੀ ਸੂਚੀ ਵਿੱਚ ਕੁੱਲ 15 ਲੋਕ ਹਨ, ਜਿਨ੍ਹਾਂ ਵਿੱਚੋਂ 11 ਪੰਜਾਬ ਦੇ ਹਨ, ਜਦਕਿ 2 ਤੇਲੰਗਾਨਾ, 1 ਹਰਿਆਣਾ ਅਤੇ 1 ਉੱਤਰਾਖੰਡ ਨਾਲ ਸੰਬੰਧਤ ਹਨ। ਸੂਚੀ ਵਿੱਚ ਸਿਰਫ਼ ਹੋਮ ਸਟੇਟ ਦਾ ਹੀ ਜ਼ਿਕਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਡੋਨਲਡ ਟਰੰਪ ਵੱਲੋਂ ਡਿਪੋਰਟੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਈ, ਉਸ ਸਮੇਂ ਤੋਂ ਹੀ ਪੰਜਾਬ ਸਰਕਾਰ ਵੱਲੋਂ ਵਾਪਸ ਆ ਰਹੇ ਲੋਕਾਂ ਦੇ ਪੁਨਰਵਾਸ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਲੋਕ ਡਿਪੋਰਟੇਸ਼ਨ ਦਾ ਦਰਦ ਸਹਿ ਕੇ ਆ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਇਨ੍ਹਾਂ ਤੋਂ ਪੂਰੀ ਜਾਣਕਾਰੀ ਲਵੇਗੀ ਕਿ ਉਨ੍ਹਾਂ ਦੇ ਕਾਗਜ਼ ਕਿਵੇਂ ਬਣੇ ਅਤੇ ਕਿਨ੍ਹਾਂ ਨੇ ਉਨ੍ਹਾਂ ਨੂੰ ਵਿਦੇਸ਼ ਭੇਜਿਆ। ਇਸ ਸਬੰਧੀ ਹਰ ਪੱਖ ਦੀ ਜਾਂਚ ਕੀਤੀ ਜਾਵੇਗੀ। ਲੋੜ ਪਈ ਤਾਂ ਵਿਦੇਸ਼ ਮੰਤਰਾਲੇ ਨਾਲ ਵੀ ਸੰਪਰਕ ਕੀਤਾ ਜਾਵੇਗਾ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment