ਨਿਊਜ਼ ਡੈਸਕ: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਇੰਸਟਾਗ੍ਰਾਮ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਲਿਖਿਆ ਲਦਾਖ ਦੇ ਨੌਜਵਾਨਾਂ ਨੇ ਮੈਨੂੰ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਸੁੰਦਰ ਵਤਨ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਆਵਾਜ਼ਾਂ ਨੂੰ ਦਬਾ ਦਿੱਤਾ ਗਿਆ ਹੈ, ਜਮਹੂਰੀ ਅਧਿਕਾਰਾਂ ਨੂੰ ਕੁਚਲ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜ਼ਮੀਨ ਅਤੇ ਨਾਜ਼ੁਕ ਵਾਤਾਵਰਣ ਨੂੰ ਮੋਦੀ ਜੀ ਦੇ ਅਰਬਪਤੀ ਦੋਸਤਾਂ ਨੂੰ ਸੌਂਪਿਆ ਜਾ ਰਿਹਾ ਹੈ।
ਰਾਹੁਲ ਨੇ ਲਿਖਿਆ, “ਲੱਦਾਖ ਦੇ ਲੋਕ ਵਿਕਾਸ ਦੇ ਵਿਰੁੱਧ ਨਹੀਂ ਹਨ। ਉਹ ਨੌਕਰੀਆਂ ਅਤੇ ਉਦਯੋਗ ਚਾਹੁੰਦੇ ਹਨ, ਪਰ ਅਜਿਹਾ ਵਿਕਾਸ ਚਾਹੁੰਦੇ ਹਨ ਜਿਸ ਨਾਲ ਸਥਾਨਿਕ ਲੋਕਾਂ ਨੂੰ ਫਾਇਦਾ ਹੋਵੇ। ਮੈਨੂੰ ਉਮੀਦ ਹੈ ਕਿ ਗ੍ਰਹਿ ਮੰਤਰੀ ਆਪਣੀ ਫੇਰੀ ਦੌਰਾਨ ਇਸ ਹਕੀਕਤ ਨੂੰ ਸਮਝਣਗੇ।”
लद्दाख के युवाओं ने मुझे बताया कि किस तरह उनके खूबसूरत आशियाने को एक पुलिस राज में बदल दिया गया है।
उनकी आवाज़ दबा दी गई है, लोकतांत्रिक अधिकारों को कुचल दिया गया है और उनकी ज़मीन और नाज़ुक पर्यावरण को मोदी जी के अरबपति मित्रों के हवाले किया जा रहा है।
लद्दाख के लोग विकास के… pic.twitter.com/Avvbv8JSkB
— Rahul Gandhi (@RahulGandhi) April 30, 2026

