ਤਿੰਨ ਘੰਟਿਆਂ ‘ਚ ਦੋ ਧਮਾਕਿਆਂ ਨਾਲ ਵਧੀ ਦਹਿਸ਼ਤ, ਹੁਣ NIA ਦੀ ਐਂਟਰੀ

Global Team
2 Min Read

ਅੰਮ੍ਰਿਤਸਰ: ਪੰਜਾਬ ‘ਚ ਮੰਗਲਵਾਰ ਰਾਤ ਨੂੰ ਜਲੰਧਰ ਅਤੇ ਅੰਮ੍ਰਿਤਸਰ ‘ਚ ਬੀਐੱਸਐੱਫ ਹੈੱਡਕੁਆਰਟਰ ਦੇ ਬਾਹਰ ਜ਼ਬਰਦਸਤ ਧਮਾਕੇ ਹੋਏ ਹਨ। ਤਿੰਨ ਘੰਟੇ ਦੇ ਵਕਫ਼ੇ ‘ਤੇ ਹੋਏ ਇਸ ਧਮਾਕੇ ਨੇ ਪੁਲਿਸ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਪਰ ਹੁਣ NIA ਦੀ ਟੀਮ ਵੀ ਮਾਮਲੇ ਦੀ ਜਾਂਚ ਲਈ ਪੰਜਾਬ ਪਹੁੰਚ ਰਹੀ ਹੈ।

ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਸੂਬੇ ਵਿੱਚ ਚੋਣਾਂ ਹੋਣ ਵਾਲੀਆਂ ਹਨ। ਇਹ ਇਲਾਕਾ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ। ਇੱਥੋਂ ਦੀ ਸਥਿਤੀ ਨੂੰ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਸੂਬਾ ਸਰਕਾਰ ਕਾਬੂ ਕਰ ਪਾ ਰਹੀ ਹੈ। ਮੈਨੂੰ ਲੱਗਦਾ ਹੈ ਕਿ ਪੰਜਾਬ ਦੀਆਂ ਚੋਣਾਂ ਵਿੱਚ ਧਾਂਦਲੀ ਕਰਨ ਦੀ ਕੋਈ ਸਾਜ਼ਿਸ਼ ਰਚੀ ਜਾ ਰਹੀ ਹੈ।

ਜਲੰਧਰ ‘ਚ ਮੰਗਲਵਾਰ ਰਾਤ ਗੁਰਪ੍ਰੀਤ ਨਾਂ ਦਾ ਨੌਜਵਾਨ ਕੋਰੀਅਰ ਡਿਲੀਵਰੀ ਲਈ ਬੀਐੱਸਐੱਫ ਹੈੱਡਕੁਆਰਟਰ ਆਇਆ ਸੀ। ਉਸ ਨੇ ਆਪਣਾ ਸਕੂਟਰ ਬਾਹਰ ਖੜ੍ਹਾ ਕੀਤਾ ਅਤੇ ਪਾਰਸਲ ਦੀ ਡਿਲੀਵਰੀ ਕਰਨ ਲਈ ਅੰਦਰ ਚਲਾ ਗਿਆ ਪਰ ਕੁਝ ਦੇਰ ਬਾਅਦ ਪਿੱਛੇ ਖੜ੍ਹੇ ਉਸੇ ਸਕੂਟਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਅਧਿਕਾਰੀ ਇਸ ਗੱਲ ਤੋਂ ਇਨਕਾਰ ਨਹੀਂ ਕਰ ਰਹੇ ਹਨ ਕਿ ਇਹ ਕੋਈ ਅੱਤਵਾਦੀ ਘਟਨਾ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment