ਮਹੂਆ ਮੋਇਤਰਾ ਨੇ ਦਿੱਲੀ ਫਲਾਈਟ ‘ਚ ਦੁਰਵਿਵਹਾਰ ਦੇ ਲਾਏ ਦੋਸ਼,ਏਅਰਲਾਈਨ ਤੋਂ ਸਖ਼ਤ ਕਾਰਵਾਈ ਦੀ ਕੀਤੀ ਮੰਗ

Global Team
2 Min Read

ਨਿਊਜ਼ ਡੈਸਕ: ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਦਿੱਲੀ ਜਾ ਰਹੀ ਇੰਡੀਗੋ ਫਲਾਈਟ ‘ਚ ਕਥਿਤ ਦੁਰਵਿਵਹਾਰ ਅਤੇ ਪਰੇਸ਼ਾਨੀ ਦੇ ਗੰਭੀਰ ਦੋਸ਼ ਲਾਏ ਹਨ। ਉਸ ਨੇ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਏਅਰਲਾਈਨ ਤੇ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਮਹੂਆ ਮੋਇਤਰਾ ਨੇ ਦੱਸਿਆ ਕਿ ਉਹ ਦਫ਼ਤਰੀ ਕੰਮ ਲਈ ਦਿੱਲੀ ਜਾ ਰਹੀ ਸੀ, ਜਿੱਥੇ ਉਨ੍ਹਾਂ ਨੇ ਸੰਸਦ ਦੀ ਰੱਖਿਆ ਮਾਮਲਿਆਂ ਬਾਰੇ ਸਥਾਈ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਿਲ ਹੋਣਾ ਸੀ। ਉਨ੍ਹਾਂ ਨੇ ਦੱਸਿਆ ਕਿ ਉਹ ਇੰਡੀਗੋ ਦੀ ਫਲਾਈਟ 6E-719 ‘ਚ ਸੀਟ 1F ‘ਤੇ ਬੈਠੀ ਸੀ। ਚਾਰ ਤੋਂ ਛੇ ਲੋਕ ਇਕੱਠੇ ਜਹਾਜ਼ ‘ਚ ਸਵਾਰ ਹੋ ਗਏ ਅਤੇ ਜਹਾਜ਼ ਦੇ ਪਿਛਲੇ ਪਾਸੇ ਬੈਠ ਕੇ ਉਸ ਨੂੰ ਦੇਖਦੇ ਰਹੇ। ਉਸ ਨੇ ਦਾਅਵਾ ਕੀਤਾ ਕਿ ਇਹ ਵਤੀਰਾ ਅਸਹਿਜ ਸੀ।

ਮਹੂਆ ਮੋਇਤਰਾ ਨੇ ਦੋਸ਼ ਲਾਇਆ ਕਿ ਫਲਾਈਟ ਦੇ ਦਿੱਲੀ ਉਤਰਨ ਤੋਂ ਬਾਅਦ ਅਤੇ ਜਹਾਜ਼ ਦੇ ਦਰਵਾਜ਼ੇ ਖੁੱਲ੍ਹਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨਾਲ ਅਪਮਾਨਜਨਕ ਵਿਵਹਾਰ ਕੀਤਾ। ਇੰਨਾ ਹੀ ਨਹੀਂ, ਉਸ ਦੀ ਵੀਡੀਓ ਵੀ ਬਣਾਈ ਗਈ, ਜਿਸ ਨੂੰ ਉਸ ਨੇ ਸੁਰੱਖਿਆ ਦੀ ਗੰਭੀਰ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਨਾਗਰਿਕਾਂ ਦਾ ਕਿਸੇ ਤਰ੍ਹਾਂ ਦਾ ਗੁੱਸਾ ਨਹੀਂ, ਸਗੋਂ ਉਨ੍ਹਾਂ ਦੀ ਸੁਰੱਖਿਆ ਦੀ ਸਿੱਧੀ ਉਲੰਘਣਾ ਹੈ।

ਮਹੂਆ ਮੋਇਤਰਾ ਨੇ ਇੰਡੀਗੋ ਏਅਰਲਾਈਨਜ਼ ਨੂੰ ਅਪੀਲ ਕੀਤੀ ਹੈ ਕਿ ਉਹ ਚਾਲਕ ਦਲ ਦੀ ਰਿਪੋਰਟ ਦੀ ਜਾਂਚ ਕਰੇ, ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਤੁਰੰਤ ਨੋ-ਫਲਾਈ ਲਿਸਟ ‘ਚ ਪਾਵੇ ਤਾਂ ਜੋ ਭਵਿੱਖ ‘ਚ ਉਹ ਹਵਾਈ ਯਾਤਰਾ ਨਾ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਤੋਂ ਵੀ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment