ਚੰਡੀਗੜ੍ਹ: Punjab School Education Board ਨੇ 10ਵੀਂ ਅਤੇ 12ਵੀਂ ਕਲਾਸ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਮੁਤਾਬਕ 10ਵੀਂ ਦਾ ਨਤੀਜਾ 11 ਮਈ ਨੂੰ ਜਾਰੀ ਕੀਤਾ ਜਾਵੇਗਾ, ਜਦਕਿ 12ਵੀਂ ਦਾ ਨਤੀਜਾ 13 ਮਈ ਨੂੰ ਆਵੇਗਾ।
ਸਿੱਖਿਆ ਵਿਭਾਗ ਅਤੇ ਬੋਰਡ ਪ੍ਰਸ਼ਾਸਨ ਵੱਲੋਂ ਨਤੀਜੇ ਜਾਰੀ ਕਰਨ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਮਤਿਹਾਨ ਦੇਣ ਵਾਲੇ ਵਿਦਿਆਰਥੀ ਬੋਰਡ ਦੀ ਅਧਿਕਾਰਿਕ ਵੈੱਬਸਾਈਟ ‘ਤੇ ਜਾ ਕੇ ਆਪਣੇ ਨਤੀਜੇ ਵੇਖ ਸਕਣਗੇ।
ਇਸ ਨਾਲ ਹੀ ਬੋਰਡ ਦੇ ਚੇਅਰਮੈਨ ਨੇ ਵਿਦਿਆਰਥੀਆਂ ਲਈ ਹੈਲਪਲਾਈਨ ਵੀ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਨੂੰ ਘੱਟ ਨੰਬਰ ਮਿਲਣ ਜਾਂ ਫੇਲ ਹੋਣ ਦੀ ਸਥਿਤੀ ਆਵੇ ਤਾਂ ਉਹ ਨਿਰਾਸ਼ ਨਾ ਹੋਣ।
ਨਤੀਜਿਆਂ ਦੇ ਸਮੇਂ ਦੌਰਾਨ ਜੇ ਕਿਸੇ ਵੀ ਵਿਦਿਆਰਥੀ ਨੂੰ ਤਣਾਅ ਜਾਂ ਚਿੰਤਾ ਮਹਿਸੂਸ ਹੋਵੇ ਤਾਂ ਟੋਲ-ਫ੍ਰੀ ਹੈਲਪਲਾਈਨ ‘ਤੇ ਤਜਰਬੇਕਾਰ ਸਾਇਕੋਲੋਜਿਸਟ ਵਿਦਿਆਰਥੀਆਂ ਦੀ ਸਹਾਇਤਾ ਲਈ ਤਿਆਰ ਹਨ।
ਟੋਲ-ਫ੍ਰੀ ਹੈਲਪਲਾਈਨ : 9549-161-161
Dr Amarpal Singh ਨੇ ਇੱਕ ਵੀਡੀਓ ਰਾਹੀਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਮਾਰਕਸ਼ੀਟ ਜੀਵਨ ਦੀ ਆਖਰੀ ਸਫਲਤਾ ਨਹੀਂ ਹੁੰਦੀ। ਇਹ ਸਿਰਫ ਅਗਲੇ ਪੜਾਅ ਵੱਲ ਇੱਕ ਕਦਮ ਹੁੰਦੀ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਿਹਨਤ ‘ਤੇ ਭਰੋਸਾ ਰੱਖਣ ਅਤੇ ਹੌਸਲਾ ਨਾ ਹਾਰਣ ਦੀ ਸਲਾਹ ਦਿੱਤੀ। ਚੇਅਰਮੈਨ ਨੇ ਕਿਹਾ ਕਿ ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਹੀ ਸੱਚੀ ਕਾਮਯਾਬੀ ਮਿਲਦੀ ਹੈ।
ਉਨ੍ਹਾਂ ਦੇ ਅਨੁਸਾਰ ਜਿਹੜੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਣਗੇ, ਉਨ੍ਹਾਂ ਲਈ ਨਵੇਂ ਮੌਕੇ ਖੁਲਣਗੇ, ਜਦਕਿ ਜਿਹੜੇ ਉਮੀਦ ਮੁਤਾਬਕ ਅੰਕ ਨਹੀਂ ਲੈ ਸਕਦੇ, ਉਹ ਵੀ ਨਵੀਂ ਸ਼ੁਰੂਆਤ ਕਰਕੇ ਅੱਗੇ ਵੱਧ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

