‘ਆਪ’ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ! ਹੱਥਾਂ ਤਖ਼ਤੀਆਂ ਫੜ ਕੇ ਕੀਤਾ ਰੋਸ ਪ੍ਰਦਰਸ਼ਨ

Global Team
2 Min Read

ਚੰਡੀਗੜ੍ਹ : ED ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀਆਂ ਮਹਿਲਾ ਕਾਰਕਰਤਾਵਾਂ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹਨ। ਆਪ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੋਦੀ ਸਰਕਾਰ ਵਿਰੁੱਧ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ

ਇਸ ਵਿਚਾਲੇ ਹੀ ਖਬਰ ਹੈ ਕਿ ਲੁਧਿਆਣਾ ਵਿੱਚ ਪ੍ਰਦਰਸ਼ਨ ਦੌਰਾਨ ‘ਆਪ’ ਅਤੇ ਭਾਜਪਾ ਵਰਕਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇੱਕ-ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।ਭਾਜਪਾ ਵੱਲੋਂ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਪ੍ਰਵੀਨ ਬਾਂਸਲ ਸਮੇਤ ਵੱਡੇ ਆਗੂ ਸ਼ਾਮਲ ਹੋਏ। ਲੁਧਿਆਣਾ ਦੀ ਦਾਣਾ ਮੰਡੀ ਗਿੱਲ ਰੋਡ ‘ਤੇ ਜਦੋਂ ‘ਆਪ’ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਤਾਂ ਮਾਹੌਲ ਤਣਾਅਪੂਰਨ ਹੋ ਗਿਆ।

ਜਦੋਂ ‘ਆਪ’ ਵਰਕਰ ਭਾਜਪਾ ਦਫ਼ਤਰ ਦਾ ਘੇਰਾਓ ਕਰਨ ਜਾ ਰਹੇ ਸਨ, ਤਾਂ ਭਾਜਪਾ ਆਗੂ ਵੀ ਦਫ਼ਤਰ ਦੇ ਬਾਹਰ ਕੇਜਰੀਵਾਲ ਖ਼ਿਲਾਫ਼ ਝੰਡੇ ਲੈ ਕੇ ਨਾਅਰੇਬਾਜ਼ੀ ਕਰਨ ਲੱਗੇ। ਆਪ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ਼ ਦਬਾਉਣ ਲਈ ED ਦੀ ਦੁਰਵਰਤੋਂ ਕਰ ਰਹੀ ਹੈ।ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਸਰਾਸਰ ਨਾਜਾਇਜ਼ ਹੈ ਅਤੇ ਇਹ ਲੋਕਤੰਤਰ ਦੇ ਕਤਲ ਦੇ ਬਰਾਬਰ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment